08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 17 ਨੂੰ <br/>

ਅਜੀਤ ਡੈਸਕ 14-02-2026
ਸ੍ਰੀ ਚਮਕੌਰ ਸਾਹਿਬ, 13 ਫ਼ਰਵਰੀ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ ਮੰਡਲ ਸ੍ਰੀ ਚਮਕੌਰ ਸਾਹਿਬ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਦਾਣਾ ਮੰਡੀ ਸ੍ਰੀ ਚਮਕੌਰ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਇਹ ਸਮਾਗਮ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਭਾਜਪਾ ਜ਼ਿਲ੍ਹਾ ਪ੍ਰਧਾਨ (ਐੱਸ.ਸੀ. ਮੋਰਚਾ) ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ, ਵਰਕਰ ਅਤੇ ਇਲਾਕਾ ਨਿਵਾਸੀ ਸ਼ਮੂਲੀਅਤ ਕਰਨਗੇ | ਮੇਜਰ ਅੰਜੂ ਬਾਲਾ ਸਿੰਘ ਨੇ ਦੱਸਿਆ ਕਿ 17 ਫ਼ਰਵਰੀ ਨੂੰ ਸਵੇਰੇ 10 ਵਜੇ ਤੋਂ ਦਾਣਾ ਮੰਡੀ ਸ੍ਰੀ ਚਮਕੌਰ ਸਾਹਿਬ ਵਿਖੇ ਇਹ ਸਮਾਗਮ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ਨੂੰ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸਨੇਹਾ ਦਿੱਤਾ | ਉਨ੍ਹਾਂ ਕਿਹਾ ਕਿ ਅਜੇਹੇ ਸਮਾਗਮਾਂ ਦਾ ਮੁੱਖ ਉਦੇਸ਼ ਸਮਾਜ ਨੂੰ ਇਕਜੁੱਟ ਕਰਨਾ ਅਤੇ ਭੇਦਭਾਵ ਰਹਿਤ ਵਾਤਾਵਰਣ ਤਿਆਰ ਕਰਨਾ ਹੈ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਸਮਾਗਮ ਦੀ ਸ਼ੋਭਾ ਵਧਾਉਣ ਅਤੇ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਅਪਾਉਣ ਦਾ ਸੰਕਲਪ ਲੈਣ |

ਪਿਛਲੀ ਖ਼ਬਰ ਬਿਲਪੁਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ <br/> ਅਗਲੀ ਖ਼ਬਰ ਪੈਨਸ਼ਨਰ ਜਥੇਬੰਦੀਆਂ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।