08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਿਲਪੁਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ <br/>

ਅਜੀਤ ਡੈਸਕ 14-02-2026
ਨੂਰਪੁਰ ਬੇਦੀ, 13 ਫਰਵਰੀ (ਹਰਦੀਪ ਸਿੰਘ ਢੀਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ ਦੀ ਟੀਮ ਵਲੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਬਿੱਲਪੁਰ ਵਿਖੇ 10 ਲੱਖ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ | ਪਿੰਡ ਦੀ ਸਰਪੰਚ ਜਗਤਾਰ ਕੌਰ ਅਤੇ ਜਸਬੀਰ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਪਿੰਡ ਵਿਚ 35 ਦੇ ਕਰੀਬ ਕਾਰਡ ਬਣਾਏ ਗਏ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਸਹੂਲਤ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਕਾਰਡ ਬਣਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਉਨ੍ਹਾਂ ਦੱਸਿਆ ਕਿ ਇਹ ਕਾਰਡ ਟੀਮ ਮੈਂਬਰ ਨਰਿੰਦਰ ਕÏਰ ਅਤੇ ਸੋਨੀਆ ਵਲੋਂ ਲੋਕਾਂ ਦੇ ਕਾਰਡ ਬਣਾਏ ਗਏ | ਇਸ ਮੌਕੇ ਪਿੰਡ ਵਾਸੀ ਗੁਰਮੀਤ ਸਿੰਘ ਢੀਂਡਸਾ, ਜੀਤ ਸਿੰਘ, ਸਾਬਕਾ ਸਰਪੰਚ ਗੁਰਨੈਬ ਸਿੰਘ, ਸ਼ਿੰਗਾਰਾ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਅਤੇ ਜਸਵੀਰ ਸਿੰਘ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ 10 ਲੱਖ ਤੱਕ ਦੇ ਇਲਾਜ ਦੀ ਮੁਫ਼ਤ ਸਹੂਲਤ ਦਿੱਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਇੱਕ ਇਨਸਾਨ ਲਈ ਸਭ ਤੋਂ ਵੱਡੀ ਮੁਸੀਬਤ ਇਲਾਜ ਕਰਾਉਣ ਵੇਲੇ ਆਉਂਦੀ ਹੈ | ਇਸ ਮÏਕੇ ਕਾਰਡ ਬਣਾਉਣ ਲਈ ਅÏਰਤਾਂ ਵਲੋਂ ਮਰਦਾਂ ਦੇ ਮੁਕਾਬਲੇ ਉਤਸ਼ਾਹ ਦਿਖਾਇਆ ਗਿਆ | ਇਸ ਮੌਕੇ ਜਗਤਾਰ ਸਿੰਘ, ਗੁਰਮੁਖ ਸਿੰਘ, ਜਸਵਿੰਦਰ ਕੌਰ, ਰਣਜੀਤ ਸਿੰਘ, ਗੁਰਦੇਵ ਸਿੰਘ, ਅਮਰਜੀਤ ਕੌਰ, ਮਨਦੀਪ ਕੌਰ, ਹਰਦੇਵ ਸਿੰਘ ਤੇ ਜਸਵੀਰ ਕੌਰ ਸਮੇਤ ਹੋਰ ਪਰਿਵਾਰਾਂ ਵਲੋਂ ਵੀ ਆਪਣੇ ਕਾਰਡ ਬਣਾਏ ਗਏ |

ਪਿਛਲੀ ਖ਼ਬਰ ਜਲਗਾਹ ਕੰਢੇ ਪਟਿਆਲਾ ਪੈੱਗ ਪਾਰਟੀਆਂ ਸਖ਼ਤੀ ਨਾਲ ਰੋਕੀਆਂ ਜਾਣ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 17 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।