08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਪਲੇਸਮੈਂਟ ਕੈਂਪ 17 ਨੂੰ <br/>

ਅਜੀਤ ਡੈਸਕ 14-02-2026
ਐੱਸ. ਏ. ਐੱਸ. ਨਗਰ, 13 ਫਰਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਮੁਹਾਲੀ ਵਲੋਂ 17 ਫਰਵਰੀ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 461 ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਇਸ ਕੈਂਪ 'ਚ ਪੈਰਾਡਾਇਮ ਆਈ. ਟੀ., ਅਚਾਟਸ ਐਕਸਕਲੂਸਿਵ ਐੱਲ. ਐੱਲ. ਪੀ. ਅਤੇ ਡੀ-ਮਾਰਟ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਹਿੱਸਾ ਲੈਂਦਿਆਂ ਕੇ. ਵਾਈ. ਸੀ. ਆਪ੍ਰੇਟਰ–ਪੰਜਾਬ ਸੇਵਾ ਕੇਂਦਰ ਪ੍ਰਾਜੈਕਟ, ਟੈਲੀ-ਕਾਲਿੰਗ ਐਗਜ਼ੈਕਟਿਵ (ਹਿੰਦੀ/ਪੰਜਾਬੀ), ਕੈਸ਼ੀਅਰ, ਪੈਕਰ, ਸੇਲਜ਼ ਐਸੋਸੀਏਟ ਤੇ ਗਡਾਊਨ ਸਹਾਇਕ ਆਦਿ ਅਸਾਮੀਆਂ ਲਈ 12ਵੀਂ ਪਾਸ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਨੌਕਰੀ ਲਈ ਚੁਣੇ ਗਏ ਉਮੀਦਵਾਰਾਂ ਨੂੰ ਕੰਪਨੀ ਦੇ ਨਾਰਮਜ਼ ਅਨੁਸਾਰ ਤਨਖ਼ਾਹ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ | ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਕੈਂਪ 'ਚ ਭਾਗ ਲੈਣ ਮੌਕੇ ਉਹ ਆਪਣੀ ਯੋਗਤਾ ਦੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆਂ ਫ਼ੋਟੋ ਕਾਪੀਆਂ ਅਤੇ ਰਿਜ਼ੀਊਮ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਉਣ |

ਪਿਛਲੀ ਖ਼ਬਰ ਬੇਲਾ ਕਾਲਜ 'ਚ ਅੰਤਰ ਕਾਲਜ ਸਰਕਲ ਸਟਾਈਲ ਕਬੱਡੀ ਟੂਰਨਾਮੈਂਟ ਸ਼ੁਰੂ <br/> ਅਗਲੀ ਖ਼ਬਰ ਜਲਗਾਹ ਕੰਢੇ ਪਟਿਆਲਾ ਪੈੱਗ ਪਾਰਟੀਆਂ ਸਖ਼ਤੀ ਨਾਲ ਰੋਕੀਆਂ ਜਾਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।