08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬੇਲਾ ਕਾਲਜ 'ਚ ਅੰਤਰ ਕਾਲਜ ਸਰਕਲ ਸਟਾਈਲ ਕਬੱਡੀ ਟੂਰਨਾਮੈਂਟ ਸ਼ੁਰੂ <br/>

ਅਜੀਤ ਡੈਸਕ 14-02-2026
ਬੇਲਾ 13 ਫਰਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਸਰਕਲ ਸਟਾਈਲ ਕਬੱਡੀ ਟੂਰਨਾਮੈਂਟ ਦਾ ਪਹਿਲਾ ਦਿਨ ਬਹੁਤ ਹੀ ਰੋਮਾਂਚਕ ਰਿਹਾ | ਇਸ ਟੂਰਨਾਮੈਂਟ ਵਿਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਅਤੇ ਮੈਂਬਰ ਗੁਰਮੇਲ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪਹਿਲੇ ਦਿਨ ਦੇ ਮੁਕਾਬਲਿਆਂ ਵਿਚ ਲੜਕੇ ਅਤੇ ਲੜਕੀਆਂ ਦੀਆਂ ਕੱਲ 12 ਟੀਮਾਂ ਨੇ ਭਾਗ ਲਿਆ ਤੇ ਟੂਰਨਾਮੈਂਟ ਕੱਪ ਲਈ ਦਾਅਵੇਦਾਰੀ ਪੇਸ਼ ਕੀਤੀ | ਮਿਤੀ 13 ਫਰਵਰੀ ਨੂੰ ਫੈਸਲਾਕੁਨ ਮੁਕਾਬਲੇ ਹੋਣਗੇ | ਇਸ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵਜੋਂ ਐੱਸ.ਐੱਚ.ਓ. ਬਲਜਿੰਦਰ ਕੌਰ ਸੈਣੀ ਨੇ ਸ਼ਮੂਲੀਅਤ ਕੀਤੀ ਅਤੇ ਖਿਡਾਰੀਆਂ ਦੀ ਪਿੱਠ ਥਾਪੜੀ | ਇਸ ਮੌਕੇ ਸ਼ਾਮ ਦੇ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸੰਦੀਪ ਸਿੰਘ ਮੈਂਬਰ ਬਲਾਕ ਸੰਮਤੀ ਰੋਪੜ, ਜਸਵੀਰ ਸਿੰਘ, ਸੁਰਿੰਦਰ ਸਿੰਘ, ਸਰਪੰਚ ਹਰਜੀਤ ਸਿੰਘ, ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਜਸਜੀਤ ਸਿੰਘ ਅਤੇ ਪ੍ਰਦੀਪ ਸਿੰਘ, ਬਲਾਕ ਅੇੈਕਸਟੈਂਸ਼ਨ ਐਜੂਕੇਟਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ | ਸਮੁੱਚੇ ਇਲਾਕੇ ਨੇ ਇਸ ਟੂਰਨਾਮੈਂਟ ਵਿਚ ਭਰਵੀਂ ਸ਼ਿਰਕਤ ਕੀਤੀ | ਇਸ ਸਮਾਰੋਹ ਵਿਚ ਪਿ੍ੰਸੀਪਲ ਡਾ. ਸੈਲੇਸ਼ ਸ਼ਰਮਾ, ਪਿ੍ੰਸੀਪਲ ਸੁਰਮੁੱਖ ਸਿੰਘ, ਕੁਸ਼ਤੀ ਕੋਚ, ਅਵਤਾਰ ਸਿੰਘ, ਡਾ. ਗੁਰਦੀਪ ਸਿੰਘ, ਡਾ. ਰਾਜਪਾਲ ਚੌਧਰੀ, ਪਿ੍ੰਸੀਪਲ ਜਸਮੀਤ ਕੌਰ, ਪਿ੍ੰਸੀਪਲ ਰਤਨ ਪਾਲ ਗੁਪਤਾ, ਸਰਪੰਚ ਹਰਿੰਦਰ ਸਿੰਘ, ਸਰਪੰਚ ਜਗਦੀਸ਼ ਸਿੰਘ ਤੇ ਹੋਰ ਅਨੇਕਾਂ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਮਨਰੇਗਾ ਮੇਹਟਾਂ ਵਲੋਂ ਮੰਗਾਂ ਨੂੰ ਲੈ ਕੇ ਬੀ. ਡੀ. ਪੀ. ਓ. ਨੂਰਪੁਰ ਬੇਦੀ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਪਲੇਸਮੈਂਟ ਕੈਂਪ 17 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।