ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਦੇ ਤਿੰਨ ਵਲੰਟੀਅਰਾਂ ਨੇ ਫਰਵਰੀ 2026 'ਚ ਕਰਵਾਏ ਰਾਸ਼ਟਰੀ ਏਕਤਾ ਕੈਂਪ 'ਚ ਭਾਗ ਲੈ ਕੇ ਕਾਲਜ ਅਤੇ ਪੰਜਾਬ ਦਾ ਨਾਮ ਦੇਸ਼ ਭਰ 'ਚ ਰੌਸ਼ਨ ਕੀਤਾ | ਇਹ ਕੈਂਪ ਨੈਸ਼ਨਲ ਸਰਵਿਸ ਸਕੀਮ ਦੇ ਤਹਿਤ 4 ਤੋਂ 10 ਫਰਵਰੀ 2026 ਤੱਕ ਲਗਾਏ ਗਏ ਸਨ | ਜਿਸ 'ਚ ਕਾਲਜ ਦੇ ਵਿਦਿਆਰਥੀ ਜਤਿੰਦਰ ਸਿੰਘ, ਜਸਪ੍ਰੀਤ ਸਿੰਘ (ਬੀ.ਏ) ਤੇ ਮਨਦੀਪ ਕੌਰ (ਬੀ.ਐੱਸ.ਸੀ ਨਾਨ ਮੈਡੀਕਲ) ਨੇ ਇਨ੍ਹ ਾਂ ਕੈਂਪਾਂ 'ਚ ਹਿੱਸਾ ਲੈ ਕੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ | ਜਤਿੰਦਰ ਸਿੰਘ ਨੇ ਭਾਗਲਪੂਰ (ਬਿਹਾਰ) ਵਿਖੇ ਲਗਾਏ ਕੈਂਪ 'ਚ ਪੰਜਾਬ ਦੇ ਹੋਰ ਵਲੰਟੀਅਰਾਂ ਨਾਲ ਮਿਲ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਜਿਸਦੇ ਨਾਲ ਹੀ ਜਸਪ੍ਰੀਤ ਸਿੰਘ ਨੇ ਗੁੁਜਰਾਤ ਅਤੇ ਮਨਦੀਪ ਕੌਰ ਨੇ ਉੱਤਰ ਪ੍ਰਦੇਸ਼ ਵਿਖੇ ਲੱਗੇ ਕੈਂਪਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦੀ ਨੁਮਾਇੰਦਗੀ ਕੀਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਵਲੰਟੀਅਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਸ਼ਟਰੀ ਏਕਤਾ ਕੈਂਪ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ | ਇਨ ਾਂ ਰਾਹੀਂ ਨੌਜਵਾਨਾਂ 'ਚ ਅਨੁਸ਼ਾਸਨ, ਦੇਸ਼ ਭਗਤੀ ਤੇ ਸਮਾਜ ਸੇਵਾ ਦੀ ਭਾਵਨਾ ਵਿਕਸਿਤ ਹੁੰਦੀ ਹੈ | ਉਨ ਾਂ ਕਿਹਾ ਕਿ ਉਨ੍ਹ ਾਂ ਨੂੰ ਆਪਣੇ ਵਲੰਟੀਅਰਾਂ ਦੀ ਇਸ ਉਪਲਬਧੀ 'ਤੇ ਮਾਣ ਹੈ | ਉਨ੍ਹ ਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਰਾਸ਼ਟਰੀ ਮਹੱਤਤਾ ਵਾਲੀਆਂ ਗਤੀਵਿਧੀਆਂ 'ਚ ਵੱਧ-ਚੜ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਕਾਲਜ ਪਿ੍ੰਸੀਪਲ ਵਲੋਂ ਤਿੰਨਾਂ ਵਲੰਟੀਅਰ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ ਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਦੌਰਾਨ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਜਗਪਿੰਦਰਪਾਲ ਸਿੰਘ, ਡਾ. ਅਮਨਦੀਪ ਕੌਰ ਅਤੇ ਡਾ. ਵੀਰਪਾਲ ਸਿੰਘ ਵੀ ਮੌਜੂਦ ਰਹੇ ਅਤੇ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ ਕੀਤੀ |