ਨੂਰਪੁਰ ਬੇਦੀ, 13 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜੰਗਲਾਤ ਵਰਕਰ ਯੂਨੀਅਨ ਦੀ ਰੇਂਜ ਨੂਰਪੁਰ ਬੇਦੀ ਇਕਾਈ ਦੀ ਇੱਕ ਜ਼ਰੂਰੀ ਮੀਟਿੰਗ ਜਥੇਬੰਦੀ ਦੇ ਆਗੂ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਾਜ਼ਰ ਹੋਏ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਇਕਸੁਰ 'ਚ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 18 ਫਰਵਰੀ ਨੂੰ ਖਜ਼ਾਨਾ ਦਫ਼ਤਰ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਲਗਾਉਣ ਦਾ ਫੈਸਲਾ ਲਿਆ | ਇਸ ਦੌਰਾਨ ਚਰਚਾ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਉਹ ਖਜ਼ਾਨਾ ਅਫ਼ਸਰ ਨਾਲ ਕਈ ਵਾਰ ਮੁਲਾਕਾਤ ਕਰ ਚੁੱਕੇ ਹਨ, ਪਰ ਉਨ੍ਹਾਂ ਵਲੋਂ ਵਾਰ-ਵਾਰ ਵਿਸ਼ਵਾਸ਼ ਦਿਵਾਉਣ ਦੇ ਬਾਵਜੂਦ ਹਾਈਕੋਰਟ ਦੇ ਫੈਸਲੇ ਮੁਤਾਬਿਕ ਹੁਣ ਤੱਕ ਵਰਕਰਾਂ ਦਾ ਏਰੀਅਰ ਜਾਰੀ ਨਹੀਂ ਕੀਤਾ ਗਿਆ | ਜਿਸਨੂੰ ਲੈ ਕੇ ਵਰਕਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ | ਮੀਟਿੰਗ 'ਚ ਇਹ ਵੀ ਫੈਸਲਾ ਲਿਆ ਗਿਆ ਕਿ ਅਗਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਅਗਲਾ ਤਿੱਖਾ ਐਕਸ਼ਨ ਉਲੀਕਿਆ ਜਾਵੇਗਾ | ਬੈਠਕ 'ਚ ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਵਿੱਕੀ, ਵਿਕਾਸ ਰਾਣਾ, ਰਾਮਪਾਲ, ਕੁਲਵਿੰਦਰ ਸਿੰਘ ਤੇ ਬਿ੍ਜ ਮੋਹਨ ਸਿੰਘ ਆਦਿ ਹਾਜ਼ਰ ਸਨ |