08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਭਾਈ ਗੁਰਮੁਖ ਸਿੰਘ ਦੇ ਸਦੀਵੀ ਵਿਛੋੜੇ 'ਤੇ ਸਮੂਹ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 14-02-2026
ਭਰਤਗੜ੍ਹ, 13 ਫਰਵਰੀ (ਜਸਬੀਰ ਸਿੰਘ ਬਾਵਾ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਨੇ ਭਾਈ ਗੁਰਮੁਖ ਸਿੰਘ ਦੇ ਸਦੀਵੀ ਵਿਛੋੜੇ 'ਤੇ ਮਾਤਾ ਧਿਆਨ ਕÏਰ ਅਤੇ ਭਰਾ ਸੁਖਬੀਰ ਸਿੰਘ ਸਮੇਤ ਸਮੂਹ ਪਰਿਵਾਰ ਨਾਲ ਅਫ਼ਸੋਸ ਦਾ ਇਜ਼ਹਾਰ ਕੀਤਾ ਹੈ¢ ਜ਼ਿਕਰਯੋਗ ਹੈ ਕਿ 38 ਵਰਿ੍ਹਆਂ ਦੇ ਭਾਈ ਗੁਰਮੁਖ ਸਿੰਘ, ਗੁਰਦੁਆਰਾ ਕਤਲਗੜ੍ਹ ਸਾਹਿਬ, ਸ੍ਰੀ ਚਮਕÏਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ 'ਚ ਤਬਲੇਵਾਦਕ ਵਜੋਂ ਸੇਵਾਵਾਂ ਦੇ ਰਹੇ ਸਨ, 10 ਦਸੰਬਰ ਨੂੰ ਸ਼ਾਮੀਂ ਸ੍ਰੀ ਚਮਕÏਰ ਸਾਹਿਬ ਨੇੜੇ ਹੀ ਸੜਕ ਹਾਦਸੇ ਦÏਰਾਨ ਸਮੂਹ ਪਰਿਵਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ ਅਤੇ ਇਨ੍ਹਾਂ ਦਾ ਅੰਤਿਮ ਸੰਸਕਾਰ ਸਮੂਹ ਪਰਿਵਾਰ ਵਲੋਂ ਭਰਤਗੜ੍ਹ ਦੀ ਸ਼ਮਸ਼ਾਨਘਾਟ 'ਤੇ ਕੀਤਾ ਗਿਆ¢ ਉਕਤ ਪਰਿਵਾਰ ਨਾਲ ਗੁ: ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁਖ ਸਿੰਘ ਸਮੇਤ ਹੋਰਨਾਂ ਸਾਥੀਆਂ ਨੇ ਵੀ ਅਫ਼ਸੋਸ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਬੇਵਕਤ ਤੁਰ ਜਾਣ ਨਾਲ ਪਰਿਵਾਰ ਸੂਝਵਾਨ ਜੀਅ ਤੋਂ ਵਾਂਝਾ ਹੋਇਆ ਹੈ, ਇਨ੍ਹਾਂ ਦੀ ਕਮੀ ਭਵਿੱਖ 'ਚ ਪੂਰੀ ਨਹੀਂ ਹੋਵੇਗੀ ¢


ਪਿਛਲੀ ਖ਼ਬਰ ਪੰਜਾਬ ਦੇ ਮਾਝਾ ਤੇ ਦੁਆਬਾ ਖ਼ਿੱਤੇ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੋੜਨ ਵਾਲੇ ਪੁਲ ਦੀ ਮੁਰੰਮਤ ਦਾ ਕੰਮ ਹੋਇਆ... ਅਗਲੀ ਖ਼ਬਰ ਕੈਬਨਿਟ ਮੰਤਰੀ ਬੈਂਸ ਵਲੋਂ ਝਿੰਜੜੀ-ਬਸਤੀ ਖੂਹਵਾਲਾ ਸ਼ੜਕ ਦਾ ਰੱਖਿਆ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।