ਨੰਗਲ, 13 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬਿਭੋਰ ਸਾਹਿਬ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿਚ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਅਤੇ ਪੰਜਾਬ ਦੀ ਤਰੱਕੀ, ਭਾਈਚਾਰੇ ਵਿਚ ਪਿਆਰ, ਏਕਤਾ ਲਈ ਅਰਦਾਸ ਕੀਤੀ | ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ ਅੱਜ ਦੇ ਸਮੇਂ ਵਿਚ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੇ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ, ਸਿੱਖਿਆ ਦੇ ਖੇਤਰ ਵਿਚ ਸੁਧਾਰ ਅਤੇ ਨੌਜਵਾਨਾਂ ਨੂੰ ਵਧੀਆ ਮੌਕੇ ਪ੍ਰਦਾਨ ਕਰਨਾ ਹੈ | ਇਸਦੇ ਨਾਲ ਹੀ ਧਾਰਮਿਕ ਅਤੇ ਸਾਂਸਕਿ੍ਤਿਕ ਵਿਰਾਸਤ ਦੀ ਸੰਭਾਲ ਲਈ ਵੀ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ | ਸਮਾਗਮ ਦੌਰਾਨ ਮੰਦਰ ਕਮੇਟੀ ਵਲੋਂ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਮਨਜੀਤ ਕੁਮਾਰ ਬੀ.ਡੀ.ਸੀ, ਸ਼ੇਰ ਸਿੰਘ ਪੰਚ, ਰਣਜੀਤ ਸਿੰਘ, ਰਾਮ ਕੁਮਾਰ, ਸਗਲੀ ਰਾਮ, ਅਸ਼ੋਕ ਕੁਮਾਰ, ਰਮੇਸ਼ ਚੰਦ, ਰਜਤ ਸਹੌਰ , ਗੋਪਾਲ , ਰਾਜੂ ਵੈਦ, ਰਘਵੀਰ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ ਤੇ ਵੱਡੀ ਵਿਚ ਸੰਗਤਾਂ ਮੌਜੂਦ ਸਨ |