08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਹਿਕਪ੍ਰੀਤ ਕੌਰ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਅਜੀਤ ਡੈਸਕ 14-02-2026
ਨੂਰਪੁਰ ਬੇਦੀ, 13 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵਿਪਰੋ ਆਰਥੀਅਨ ਐਵਾਰਡ 2025 ਦੌਰਾਨ ਦੇਸ਼ ਭਰ ਤੋਂ ਚੁਣੀਆਂ ਗਈਆਂ ਸਰਬੋਤਮ 25 ਟੀਮਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਪ੍ਰਤੀਸ਼ਠਿਤ ਮੁਕਾਬਲੇ ਵਿਚ ਪੰਜਾਬ ਤੋਂ ਕੇਵਲ ਇਕ ਟੀਮ, ਸਰਕਾਰੀ ਹਾਈ ਸਕੂਲ ਰਾਏਪੁਰ ਨੂੰ ਇਹ ਮਾਣ ਪ੍ਰਾਪਤ ਹੋਇਆ | ਸਕੂਲ ਦੀਆਂ ਪੰਜ ਵਿਦਿਆਰਥਣਾਂ ਨੇ ਆਪਣੇ ਕੋਚ ਅਧਿਆਪਕ ਸਟੇਟ ਐਵਾਰਡੀ ਜਗਜੀਤ ਸਿੰਘ ਸਰਥਲੀ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਹ ਉਪਲਬਧੀ ਹਾਸਲ ਕੀਤੀ | ਇਨ੍ਹਾਂ ਹੋਣਹਾਰ ਵਿਦਿਆਰਥਣਾਂ ਵਿਚ ਪਿੰਡ ਕੋਲਾਪੁਰ ਦੀ ਵਸਨੀਕ ਮਹਿਕਪ੍ਰੀਤ ਕੌਰ ਵੀ ਸ਼ਾਮਲ ਸੀ | ਮਹਿਕਪ੍ਰੀਤ ਦੀ ਇਸ ਕਾਮਯਾਬੀ ਨਾਲ ਪਿੰਡ ਕੋਲਾਪੁਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਗ੍ਰਾਮ ਪੰਚਾਇਤ ਕੋਲਾਪੁਰ ਅਤੇ ਪਿੰਡ ਵਾਸੀਆਂ ਵਲੋਂ ਉਸਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਮਹਿਕਪ੍ਰੀਤ ਨੂੰ ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਭੇਟ ਕਰਕੇ ਉਸਦੀ ਹੌਸਲਾ ਅਫਜ਼ਾਈ ਕੀਤੀ ਗਈ | ਸਮਾਗਮ ਦੌਰਾਨ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਨੇ ਕਿਹਾ ਕਿ ਮਹਿਕਪ੍ਰੀਤ ਨੇ ਕੜੀ ਮਿਹਨਤ, ਲਗਨ ਅਤੇ ਅਟੱਲ ਹੌਸਲੇ ਨਾਲ ਇਹ ਮੁਕਾਮ ਹਾਸਲ ਕੀਤਾ ਹੈ | ਇਹ ਸਫਲਤਾ ਪਿੰਡ ਦੇ ਹੋਰ ਬੱਚਿਆਂ ਲਈ ਪ੍ਰੇਰਣਾ ਸਾਬਤ ਹੋਵੇਗੀ ਅਤੇ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਵੱਲ ਹੋਰ ਧਿਆਨ ਦੇਣ ਲਈ ਉਤਸ਼ਾਹਿਤ ਕਰੇਗੀ | ਉਨ੍ਹਾਂ ਅਧਿਆਪਕ ਜਗਜੀਤ ਸਿੰਘ ਸਰਥਲੀ ਦੀ ਭੂਮਿਕਾ ਦੀ ਵੀ ਭਰਪੂਰ ਸਰਾਹਨਾ ਕੀਤੀ ਹੈ | ਇਸ ਮੌਕੇ ਸਰਪੰਚ ਦਿਲਬਾਗ ਸਿੰਘ, ਅਸ਼ਵਨੀ ਕੁਮਾਰ, ਰਣਜੀਤ ਸਿੰਘ, ਗੁਰਚਰਨ ਸਿੰਘ ਚਾਹਲ ਤੇ ਭਜਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੋਲਾ ਮਹੱਲਾ ਤੋ ਪਹਿਲਾ ਸ਼ਰਧਾਲੂਆਂ ਦੀ ਸਹੂਲਤ ਲਈ ਮੇਲਾ ਖੇਤਰ ਦੀਆ ਸੜਕਾਂ ਦੀ ਮੁਰੰਮਤ ਵਿਆਪਕ ਪੱਧਰ 'ਤੇ ਸ਼ੁਰੂ <br/>... ਅਗਲੀ ਖ਼ਬਰ ਮੋਰਿੰਡਾ ਫ਼ਤਹਿ ਦਿਵਸ ਸੰਬੰਧੀ ਢਾਡੀ ਦਰਬਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।