08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਹੋਲਾ ਮਹੱਲਾ ਤੋ ਪਹਿਲਾ ਸ਼ਰਧਾਲੂਆਂ ਦੀ ਸਹੂਲਤ ਲਈ ਮੇਲਾ ਖੇਤਰ ਦੀਆ ਸੜਕਾਂ ਦੀ ਮੁਰੰਮਤ ਵਿਆਪਕ ਪੱਧਰ 'ਤੇ ਸ਼ੁਰੂ <br/>

ਅਜੀਤ ਡੈਸਕ 14-02-2026
ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਜੇ ਐਸ ਨਿੱਕੂਵਾਲ)-ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ ਦੇਸ਼ ਅਤੇ ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੀਆਂ ਲੱਖਾਂ ਸੰਗਤਾਂ ਨੂੰ ਸੁਚਾਰੂ ਆਵਾਜਾਈ ਦੀ ਸਹੂਲਤ ਦੇਣ ਕਰਨ ਲਈ ਮੇਲਾ ਖੇਤਰ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਇਹ ਜਾਣਕਾਰੀ ਸੰਦੀਪ ਕੁਮਾਰ ਐਕਸੀਅਨ ਰਾਸ਼ਟਰੀ ਮਾਰਗ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਅਦਿੱਤਿਆਂ ਡਚਲਵਾਲ, ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਿਭਾਗ ਵਲੋਂ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਹੋਲਾ ਮਹੱਲਾ ਤੋਂ ਪਹਿਲਾਂ ਰਾਸ਼ਟਰੀ ਮਾਰਗ 503 ਨੂੰ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸੁਰੱਖਿਆ ਅਤੇ ਆਰਾਮਦਾਇਕ ਆਵਾਜਾਈ ਵਿਭਾਗ ਦੀ ਪ੍ਰਾਥਮਿਕਤਾ ਹੈ | ਉਨ੍ਹਾਂ ਦੱਸਿਆ ਕਿ ਨਵਜੋਤ ਸਿੰਘ ਐਸ.ਡੀ.ਓ ਤੇ ਹਰਪ੍ਰੀਤ ਸਿੰਘ ਜੇ.ਈ. ਦੀ ਦੇਖ-ਰੇਖ ਹੇਠ ਬੱਢਲ ਗੇਟ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਦੇ ਰਸਤੇ ਦੀ ਮੁਰੰਮਤ ਜਾਰੀ ਹੈ, ਜਿਸ ਨਾਲ ਯਾਤਰੀਆਂ ਅਤੇ ਵਾਹਨਾਂ ਦੀ ਆਵਾਜਾਈ ਹੋਰ ਸੁਚੱਜੀ ਬਣੇਗੀ |

ਪਿਛਲੀ ਖ਼ਬਰ ਮਧੂਵਨ ਵਾਟਿਕਾ ਸਕੂਲ 'ਚ ਇੰਟਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਮਹਿਕਪ੍ਰੀਤ ਕੌਰ ਦਾ ਪਿੰਡ ਵਾਸੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।