ਨੂਰਪੁਰ ਬੇਦੀ,14 ਫਰਵਰੀ (ਹਰਦੀਪ ਸਿੰਘ ਢੀਂਡਸਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਪਿੰਡ ਸੈਣੀ ਮਾਜਰਾ ਵਿਖੇ 17 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਇਹ ਮਹਾਨ ਗੁਰਮਤਿ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਜੋਗ ਨਾਲ ਅਤੇ ਭਾਈ ਸਾਹਿਬ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਮਹਾਨ ਉਪਰਾਲਾ ਕਰਵਾਇਆ ਜਾਵੇਗਾ | ਸ੍ਰੀ ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਮਹਾਨ ਗੁਰਮਤਿ ਸਮਾਗਮ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ, ਜਿਸ ਵਿਚ ਜਿੱਥੇ ਕੀਰਤਨੀ ਜਥਾ ਭਾਈ ਨਿਰਮਲ ਸਿੰਘ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਣਗੇ ਉੱਥੇ ਕੌਮ ਦੇ ਮਹਾਨ ਵਿਦਵਾਨ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਜੀ ਲੁਧਿਆਣੇ ਵਾਲੇ ਗੁਰੂ ਇਤਹਾਸ ਕਥਾ ਸਰਵਣ ਕਰਵਾਉਣਗੇ, ਇਸੇ ਦੇ ਸਬੰਧ ਵਿਚ ਗੁ: ਸਿੰਘ ਸਭਾ ਪਿੰਡ ਸੈਣੀ ਮਾਜਰਾ ਵਿਖੇ ਇੱਕ ਮੀਟਿੰਗ ਕੀਤੀ ਗਈ ਅਤੇ ਸੰਗਤਾਂ ਨੇ ਸਮਾਗਮ ਹੋਰ ਵੀ ਵਧੀਆ ਅਤੇ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਚੰਗੇ ਸੁਝਾਅ ਵੀ ਸਾਂਝੇ ਕੀਤੇ | ਭਾਈ ਲਖਵਿੰਦਰ ਸਿੰਘ ਨੇ ਸੰਗਤਾਂ ਨੂੰ ਇਸ ਸਮਾਗਮ ਵਿਚ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ | ਅੱਜ ਦੇ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਸੇਵਾਦਾਰ ਲਖਵਿੰਦਰ ਸਿੰਘ ਸੈਣੀ ਮਾਜਰਾ, ਬਲਵੀਰ ਸਿੰਘ, ਕਮਲ ਸਿੰਘ, ਭਗਤ ਸਿੰਘ, ਕਰਨੈਲ ਸਿੰਘ ਭਾਉਵਾਲ, ਧਰਮਪਾਲ ਸਿੰਘ, ਹਰਜਿੰਦਰ ਸਿੰਘ ਭਾਉਵਾਲ, ਅਮਰੀਕ ਸਿੰਘ ਆਇਰਨ ਸਟੋਰ ਨੂਰ ਪੁਰ ਬੇਦੀ, ਜਗਤਾਰ ਸਿੰਘ ਮੂਸਾਪੁਰ, ਜੇ.ਈ. ਹਰਮਿੰਦਰ ਸਿੰਘ, ਬਲਵੀਰ ਸਿੰਘ, ਧਿਆਨ ਸਿੰਘ ਸਰਾਏ, ਭਜਨ ਸਿੰਘ, ਕੇਸਰ ਸਿੰਘ, ਫੌਜ਼ੀ ਜਸਵੰਤ ਸਿੰਘ ਬਸੀ ਮਾਨਬਦੀਪ ਸਿੰਘ, ਸ਼ੇਰ ਸਿੰਘ, ਰੌਸ਼ਨ ਸਿੰਘ ਅਤੇ ਹੋਰ ਸੰਗਤਾਂ ਵੀ ਹਾਜ਼ਰ ਸਨ |