20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਛੇਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਸੰਬੰਧੀ ਪੈਨਸ਼ਨਰਾਂ ਦੀ ਸਾਂਝੀ ਮੀਟਿੰਗ ਹੋਈ <br/>

ਅਜੀਤ ਡੈਸਕ 15-02-2026
ਰੂਪਨਗਰ, 14 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਪੈਨਸ਼ਨਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਪੈਨਸ਼ਨਰਾਂ ਦੀ ਸਾਂਝੀ ਮੀਟਿੰਗ ਗਾਂਧੀ ਸਕੂਲ ਰੂਪਨਗਰ ਵਿਖੇ ਪ੍ਰਧਾਨ ਅਵਤਾਰ ਸਿੰਘ ਲÏਦੀਮਾਜਰਾ ਦੀ ਅਗਵਾਈ ਹੇਠ ਕੀਤੀ ਗਈ ¢ ਮੀਟਿੰਗ ਦÏਰਾਨ ਬੁਲਾਰਿਆਂ ਨੇ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ 'ਤੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਸੇਵਾਮੁਕਤ ਕਰਮਚਾਰੀਆਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਖ਼ਤ ਨਿਖੇਧੀ ਕਰਦਿਆਂ ਤੁਰੰਤ ਕਾਰਵਾਈ ਦੀ ਮੰਗ ਕੀਤੀ ¢ਮੀਟਿੰਗ ਵਿਚ ਖ਼ਾਸ ਤÏਰ 'ਤੇ ਪਹੁੰਚੇ ਪੰਜਾਬ ਪੈਨਸ਼ਨਰ ਮਹਾ ਸੰਘ ਦੇ ਜਨਰਲ ਸਕੱਤਰ ਬੀ.ਐਸ. ਸੈਣੀ ਨੇ ਛੇਵੇਂ ਪੇ ਕਮਿਸ਼ਨ ਦੀਆਂ ਸਮੁੱਚੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਉਠਾਈ¢ ਉਨ੍ਹਾਂ ਕਿਹਾ ਕਿ 31 ਦਸੰਬਰ 2015 ਦੀ ਬੇਸਿਕ ਪੈਨਸ਼ਨ ਨੂੰ 2.59 ਦੇ ਗੁਣਾਂਕ ਅਨੁਸਾਰ ਸੋਧ ਕੇ ਦਿੱਤਾ ਜਾਵੇ ਅਤੇ 16 ਫੀਸਦੀ ਡੀਏ ਦੀਆਂ ਪੰਜ ਪੈਂਡਿੰਗ ਕਿਸ਼ਤਾਂ ਸਮੇਤ 158 ਮਹੀਨਿਆਂ ਦਾ ਏਰੀਅਰ ਜਾਰੀ ਕੀਤਾ ਜਾਵੇ ¢ ਇਸ ਤੋਂ ਇਲਾਵਾ ਉੱਚ ਅਧਿਕਾਰੀਆਂ ਨੂੰ ਮਹਿੰਗਾਈ ਭੱਤਾ ਤੁਰੰਤ ਜਾਰੀ ਕਰਨ, ਪੈਨਸ਼ਨਰਾਂ ਲਈ 2000 ਰੁਪਏ ਪ੍ਰਤੀ ਮਹੀਨਾ ਮੈਡੀਕਲ ਭੱਤਾ ਦੇਣ ਅਤੇ ਲਟਕ ਰਹੀਆਂ ਮੰਗਾਂ 'ਤੇ ਸਰਕਾਰ ਵਲੋਂ ਜਥੇਬੰਦੀ ਨਾਲ ਤੁਰੰਤ ਮੀਟਿੰਗ ਕਰਨ ਦੀ ਮੰਗ ਕੀਤੀ ਗਈ ¢ਮਹਿੰਦਰ ਸਿੰਘ ਕੰਗ, ਮਾਸਟਰ ਗੁਲਜਾਰ ਸਿੰਘ ਅਤੇ ਮੈਡਮ ਵਿਜੇ ਲਛਮੀ ਨੇ ਵੀ ਸਰਕਾਰ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ¢ਅੰਤ ਵਿਚ ਪ੍ਰਧਾਨ ਅਵਤਾਰ ਸਿੰਘ ਲੋਧੀ ਮਾਜਰਾ ਨੇ ਹਾਜ਼ਰ ਸਾਥੀਆਂ ਦਾ ਧੰਨਵਾਦ ਕਰਦਿਆਂ ਸਰਕਾਰ ਨੂੰ ਬੇਨਤੀ ਕੀਤੀ ਕਿ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੁਰੰਤ ਲਾਗੂ ਕੀਤੀਆਂ ਜਾਣ ¢ ਮੀਟਿੰਗ ਵਿਚ ਬਰਿਜ ਨਾਥ ਸ਼ਰਮਾ, ਗੁਲਜਾਰ ਸਿੰਘ, ਸੁਰਿੰਦਰ ਪਾਲ, ਧਿਆਨ ਸਿੰਘ, ਕਰਨੈਲ ਸਿੰਘ, ਰਜਿੰਦਰ ਸਿੰਘ, ਗੁਰਮੁਖ ਸਿੰਘ, ਇੰਜੀਨੀਅਰ ਇਕਬਾਲ ਸਿੰਘ, ਮੈਡਮ ਸਾਜਦਾ ਪ੍ਰਵੀਨ, ਜੇ.ਪੀ. ਸਿੰਘ, ਭੁਪਿੰਦਰ ਸਿੰਘ, ਸਤਵਿੰਦਰ ਸਿੰਘ ਅਤੇ ਸਾਧੂ ਸਿੰਘ ਸਮੇਤ ਕਈ ਪੈਨਸ਼ਨਰ ਹਾਜ਼ਰ ਸਨ¢

ਪਿਛਲੀ ਖ਼ਬਰ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀਂ ਸ਼ਿਵ ਮੰਦਰ ਜਟਵਾ... ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਸੈਣੀ ਮਾਜਰਾ ਵਿਖੇ ਗੁਰਮਤਿ ਸਮਾਗਮ 17 ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।