20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ਼ਿਵਰਾਤਰੀ ਦੇ ਤਿਉਹਾਰ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀਂ ਸ਼ਿਵ ਮੰਦਰ ਜਟਵਾਹੜ ਵਿਖੇ ਹੋਏ ਨਤਮਸਤਕ <br/>

ਸ਼ਿਵ ਮੰਦਰ ਜਟਵਾਹੜ ਵਿਖੇ ਜਲ ਚੜ੍ਹਾਉਂਦੇ ਹੋਏ ਨੌਜਵਾਨ ਆਗੂ ਨਵਜੀਤ ਸਿੰਘ ਨਵੀ ਤੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ¢ ਤਸਵੀਰ: ਵਿੰਦਰਪਾਲ ਝਾਂਡੀਆਂ¢ <br/> 15-02-2026
ਨੂਰਪੁਰ ਬੇਦੀ, 14 ਫਰਵਰੀ (ਵਿੰਦਰਪਾਲ ਝਾਂਡੀਆਂ)-ਉੱਤਰੀ ਭਾਰਤ ਦੇ ਇਤਿਹਾਸਕ ਪ੍ਰਾਚੀਨ ਪ੍ਰਸਿੱਧ ਸ਼ਿਵ ਮੰਦਰ ਜਟਵਾਹੜ ਵਿਖੇ ਮਹਾਂ ਸ਼ਿਵਰਾਤਰੀ ਦੇ ਪਾਵਨ ਅਵਸਰ 'ਤੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਤੇ ਕਾਂਗਰਸ ਦੇ ਸਰਗਰਮ ਨÏਜਵਾਨ ਆਗੂ ਨਵਜੀਤ ਸਿੰਘ ਨਵੀ ਨਤਮਸਤਕ ਹੋਏ ¢ ਇਸ ਮÏਕੇ 'ਤੇ ਉਨਾਂ ਨੇ ਸ਼ਿਵ ਪਿੰਡੀ ਤੇ ਜਲ ਚੜ੍ਹਾਇਆ ਤੇ ਵਿਧੀਵਤ ਪੂਜਾ ਅਰਚਨਾ ਕੀਤੀ ਅਤੇ ਮੱਥਾ ਟੇਕ ਕੇ ਭਗਵਾਨ ਸ਼ਿਵ ਭੋਲੇ ਸ਼ੰਕਰ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ¢ ਉਨਾਂ ਨੇ ਕਿਹਾ ਕਿ ਭਗਵਾਨ ਸ਼ਿਵ ਭੋਲੇ ਦੇ ਇਸ ਪਾਵਨ ਪਵਿੱਤਰ ਇਤਿਹਾਸਕ ਅਸਥਾਨ 'ਤੇ ਨਤਮਸਤਕ ਹੋ ਕੇ ਬਹੁਤ ਹੀ ਦਿਲੀ ਸਕੂਨ ਮਿਲਿਆ ਹੈ, ਜੋ ਸੰਗਤਾਂ ਦੀ ਆਸਥਾ ਦਾ ਪ੍ਰਤੀਕ ਹੈ¢ ਇਸ ਮੌਕੇ 'ਤੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਉਨਾਂ ਦਾ ਸਨਮਾਨ ਕੀਤਾ ਗਿਆ¢ ਇਸ ਮÏਕੇ 'ਤੇ ਮੰਦਰ ਦੇ ਮੁੱਖ ਪ੍ਰਬੰਧਕ ਸ਼ਸ਼ੀਕਾਂਤ ਚੰਦਨ ਤਖਤਗੜ੍ਹ, ਸਾਬਕਾ ਸਰਪੰਚ ਬਿਮਲਾ ਦੇਵੀ, ਪਿ੍ੰਸੀਪਲ ਵਰਿੰਦਰ ਸ਼ਰਮਾਂ, ਪ੍ਰਮੋਦ ਕੁਮਾਰ ਨੋਨੀ, ਕਮਲ ਰਾਣੇਵਾਲ, ਯੁਵਰਾਜ ਗਿੱਲ, ਐਡਵੋਕੇਟ ਅਮਨਦੀਪ ਕਪਲਿਸ਼, ਸੁਖਵਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਮੋਰਿੰਡਾ ਦੇ ਵਾਰਡ ਨੰਬਰ 13 ਵਿਚ ਗੰਦੇ ਪਾਣੀ ਦਾ ਨਹੀਂ ਹੋ ਰਿਹਾ ਨਿਕਾਸ, ਵਾਰਡ ਵਾਸੀ ਪ੍ਰੇਸ਼ਾਨ <br/> ਅਗਲੀ ਖ਼ਬਰ ਛੇਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਸੰਬੰਧੀ ਪੈਨਸ਼ਨਰਾਂ ਦੀ ਸਾਂਝੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।