ਸ੍ਰੀ ਚਮਕੌਰ ਸਾਹਿਬ, 14 ਫਰਵਰੀ (ਜਗਮੋਹਣ ਸਿੰਘ ਨਾਰੰਗ)-ਆਯੂਸ਼ ਕਮਿਸ਼ਨਰ ਪੰਜਾਬ, ਡਾਇਰੈਕਟਰ ਆਯੂਰਵੇਦਾ ਪੰਜਾਬ ਡਾ: ਰਮਨ ਖੰਨਾ ਅਤੇ ਮੁਖੀ ਹੋਮਿਓਪੈਥੀ ਪੰਜਾਬ ਡਾ: ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਪਰਮਜੀਤ ਸੈਣੀ ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ: ਰਾਜੀਵ ਜਿੰਦੀਆ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅੱਜ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਦੇ ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ ਵਲੋਂ ਕੀਤਾ ਗਿਆ | ਇਸ ਕੈਂਪ ਵਿਚ ਡਾ: ਜਗਜੀਤ ਕੌਰ, ਡਾ: ਕਿਰਨਜੋਤ ਕੌਰ ਨੇ 511 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਆਯੁਰਵੈਦਿਕ ਦਵਾਈਆਂ ਦਿੱਤੀਆਂ ਗਈਆਂ | ਇਸ ਕੈਂਪ ਵਿਚ ਹੋਮਿਉਪੈਥੀ ਵਿਭਾਗ ਦੇ ਡਾਕਟਰ ਭੁਪਿੰਦਰ ਸਿੰਘ ਵਲੋਂ 318 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਤੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਦਿਨੇਸ਼ ਵਰਮਾ, ਸ੍ਰੀਮਤੀ ਸਵਰਨਪ੍ਰੀਤ ਕੌਰ ਫਾਰਮਾਸਿਸਟ, ਸ੍ਰੀਮਤੀ ਅਰਵਿੰਦਰ ਕੌਰ, ਨਵਜੋਤ ਸਿੰਘ ਹੋਮਿਉਪੈਥੀ ਫਾਰਮਾਸਿਸਟ ਵਲੋਂ ਕੈਂਪ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਗਿਆ |