ਕਾਹਨਪੁਰ ਖੂਹੀ, 14 ਫਰਵਰੀ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਬਲਾਕ ਨੂਰਪੁਰ ਬੇਦੀ ਦੇ ਪਿੰਡ ਕਾਹਨਪੁਰ ਖੂਹੀ ਤੋਂ ਕਰੀਬ 100 ਤੋਂ ਵੱਧ ਸ਼ਰਧਾਲੂਆਂ ਦਾ ਜੱਥਾ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਦਰਸ਼ਨਾਂ ਲਈ ਰਵਾਨਾ ਹੋਇਆ¢ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ ਅਤੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ¢ਰਵਾਨਗੀ ਦÏਰਾਨ ਪੂਰੇ ਇਲਾਕੇ ਵਿਚ ਅਧਿਆਤਮਿਕ ਮਾਹÏਲ ਬਣਿਆ ਰਿਹਾ ਅਤੇ ਸੰਗਤ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ¢ ਯਾਤਰੀਆਂ ਨੇ ਸਰਕਾਰ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਆਮ ਅਤੇ ਆਰਥਿਕ ਤÏਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਵੀ ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮÏਕਾ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਧਾਰਮਿਕ ਆਸਥਾ ਹੋਰ ਮਜ਼ਬੂਤ ਹੋ ਰਹੀ ਹੈ¢ ਇਸ ਮÏਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲੋਕ-ਕੇਂਦਰਿਤ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ¢ ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਨਾਲ ਜੋੜਨਾ ਅਤੇ ਸਮਾਜ ਵਿਚ ਸਾਂਝੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ¢ ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਯਾਤਰੀਆਂ ਲਈ ਆਵਾਜਾਈ, ਰਹਿਣ ਦੀ ਵਿਵਸਥਾ ਅਤੇ ਭੋਜਨ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਬਿਨਾਂ ਕਿਸੇ ਖ਼ਰਚੇ ਦੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ¢ ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਹੋਰ ਪਿੰਡ ਵਾਸੀ ਵੀ ਇਸ ਯੋਜਨਾ ਦਾ ਲਾਭ ਉਠਾਉਣਗੇ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਆਤਮਿਕ ਖ਼ੁਸ਼ੀ ਅਤੇ ਮਨ ਦੀ ਸ਼ਾਂਤੀ ਪ੍ਰਾਪਤ ਕਰਨਗੇ¢ ਇਸ ਮÏਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਚÏਧਰੀ ਹੁਸਨ ਲਾਲ, ਰਵੀ ਬੂਥਗੜ੍ਹ, ਮੱਖਣ ਭਾਟੀਆ ਸਰਪੰਚ ਕਾਹਨਪੁਰ ਖੂਹੀ, ਗੁਰਚੈਨ ਸਰਪੰਚ ਸਮੁੰਦੜੀਆਂ, ਸਤੀਸ਼ ਸਰਪੰਚ ਹਰੀਪੁਰ, ਜਸਵਿੰਦਰ ਸਿੰਘ ਭਨੂੰਹਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ¢