20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ਼ਹਿਰ ਵਾਸੀਆਂ ਵਲੋਂ ਜਥੇਦਾਰ ਗੜਗੱਜ ਨਾਲ ਵਿਰਾਸਤੀ ਮਾਰਗ ਸੰਬੰਧੀ ਕੀਤੀ ਮੁਲਾਕਾਤ <br/>

ਅਜੀਤ ਡੈਸਕ 15-02-2026
ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਵੇਰਕਾ ਚੌਂਕ ਤੋਂ ਤਖ਼ਤ ਸ੍ਰੀ ਕੇਸਗੜ ਸਾਹਿਬ ਤੱਕ ਬਣਵਾਏ ਜਾ ਰਹੇ ਵਿਰਾਸਤੀ ਮਾਰਗ ਦੇ ਕੰਮ ਨੂੰ ਜਲਦ ਮੁੜ ਸ਼ੁਰੂ ਕਰਵਾ ਕੇ ਮੁਕੰਮਲ ਕਰਨ ਦੀ ਮੰਗ ਨੂੰ ਲੈ ਕੇ ਸ਼ਹਿਰ ਵਾਸੀਆਂ ਦਾ ਇੱਕ ਵਫ਼ਦ ਵਪਾਰ ਮੰਡਲ ਦੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਿਆ | ਵਫ਼ਦ ਵਲੋਂ ਜਥੇਦਾਰ ਗੜਗੱਜ ਨੂੰ ਬੇਨਤੀ ਕੀਤੀ ਗਈ ਕਿ ਗੁਰੂ ਨਗਰੀ ਦੇ ਹਿਤ ਵਿਚ ਇਸ ਪ੍ਰੋਜੈਕਟ ਲਈ ਜਲਦ ਤੋਂ ਜਲਦ ਇਜਾਜ਼ਤ ਦਿੱਤੀ ਜਾਵੇ | ਵਫ਼ਦ ਨੇ ਕਿਹਾ ਕਿ ਵਿਰਾਸਤੀ ਮਾਰਗ ਸਿਰਫ਼ ਇੱਕ ਸੜਕ ਪ੍ਰੋਜੈਕਟ ਨਹੀਂ, ਸਗੋਂ ਧਾਰਮਿਕ ਨਗਰੀ ਦੀ ਸੁੰਦਰਤਾ, ਸਹੂਲਤਾਂ ਅਤੇ ਆਵਾਜਾਈ ਪ੍ਰਬੰਧ ਨਾਲ ਜੁੜਿਆ ਮਹੱਤਵਪੂਰਨ ਉਪਰਾਲਾ ਹੈ | ਇਸ ਦੇ ਮੁਕੰਮਲ ਹੋਣ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਚੌਗਿਰਦੇ ਦੀ ਬਾਹਰੀ ਸ਼ੋਭਾ ਵਿਚ ਵਾਧਾ ਹੋਵੇਗਾ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਵੱਡੀ ਸਹੂਲਤ ਪ੍ਰਾਪਤ ਹੋਵੇਗੀ | ਉਨ੍ਹਾਂ ਕਿਹਾ ਕਿ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਾਜ਼ਾਰਾਂ ਅਤੇ ਮੁੱਖ ਮਾਰਗਾਂ 'ਤੇ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਨਾਲ ਵਪਾਰੀਆਂ ਅਤੇ ਸੰਗਤਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਆਵਾਜਾਈ ਅਤੇ ਗੰਦਗੀ ਵਰਗੀਆਂ ਸਮੱਸਿਆਵਾਂ ਵੀ ਆਮ ਹਨ | ਵਿਰਾਸਤੀ ਮਾਰਗ ਬਣਨ ਨਾਲ ਇਹ ਸਮੱਸਿਆਵਾਂ ਕਾਫ਼ੀ ਹੱਦ ਤੱਕ ਦੂਰ ਹੋ ਸਕਦੀਆਂ ਹਨ | ਵਫ਼ਦ ਨੇ ਜਥੇਦਾਰ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਜੇਕਰ ਨਕਸ਼ੇ ਜਾਂ ਨਮੂਨੇ ਵਿਚ ਕਿਸੇ ਤਬਦੀਲੀ ਦੀ ਲੋੜ ਹੋਵੇ ਤਾਂ ਉਹ ਪੰਥ ਦੀ ਸਲਾਹ ਨਾਲ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਸਮੂਹ ਵਿਕਾਸ ਲਈ ਸਾਰੇ ਪੱਖ ਇਕੱਠੇ ਬੈਠ ਕੇ ਹੱਲ ਕੱਢਣ | ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਭਾਈ ਚਰਨਜੀਤ ਸਿੰਘ, ਨੌਜਵਾਨ ਆਗੂ ਗੁਰਸ਼ੇਰ ਸਿੰਘ, ਐਨ.ਐਸ ਰੰਧਾਵਾ, ਭਾਈ ਅਪਾਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਬਿੱਲਾ, ਅਭੀਜੀਤ ਸਿੰਘ ਅਲੈਕਸੀ, ਅਮਨਦੀਪ ਸਿੰਘ, ਬਿੱਲਾ ਪ੍ਰਾਸ਼ਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਯੁਸ਼ਮਾਨ ਆਰੋਗਿਆ ਕੇਂਦਰ ਅਕਬਰਪੁਰ ਵਿਖੇ ਟੀਕਾਕਰਨ ਕੈਂਪ ਲਗਾਇਆ <br/> ਅਗਲੀ ਖ਼ਬਰ ਨੂਰਪੁਰ ਬੇਦੀ ਦੇ ਪਿੰਡ ਟਿੱਬਾ ਨੰਗਲ ਦੇ ਜੰਗਲੀ ਖੇਤਰ ਵਿਚ ਲੋਕਾਂ ਨੇ ਦੇਖਿਆ ਤੇਂਦੂਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।