20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਆਯੁਸ਼ਮਾਨ ਆਰੋਗਿਆ ਕੇਂਦਰ ਅਕਬਰਪੁਰ ਵਿਖੇ ਟੀਕਾਕਰਨ ਕੈਂਪ ਲਗਾਇਆ <br/>

ਅਜੀਤ ਡੈਸਕ 15-02-2026
ਪੁਰਖਾਲੀ, 14 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਆਯੁਸ਼ਮਾਨ ਆਰੋਗਿਆ ਕੇਂਦਰ ਅਕਬਰਪੁਰ ਵਲੋਂ ਇਲਾਕੇ ਦੇ ਭੱਠਿਆਂ ਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਮਜ਼ਦੂਰ ਪਰਿਵਾਰਾਂ ਦੇ ਬੱਚਿਆਂ ਤੇ ਮਹਿਲਾਵਾਂ ਤੱਕ ਨਿਯਮਿਤ ਟੀਕਾਕਰਨ ਸੇਵਾਵਾਂ ਪਹੁੰਚਾਉਣਾ ਸੀ | ਕੈਂਪ ਦੌਰਾਨ ਹੈਲਥ ਸੁਪਰਵਾਈਜ਼ਰ ਜਗਤਾਰ ਸਿੰਘ, ਹੈਲਥ ਵਰਕਰ ਹਰਜੀਤ ਸਿੰਘ ਕਮਾਲਪੁਰ ਦੀ ਅਗਵਾਈ ਹੇਠ 0-5 ਸਾਲ ਦੇ ਬੱਚਿਆਂ ਨੂੰ ਜ਼ਰੂਰੀ ਟੀਕੇ ਲਗਾਏ ਗਏ, ਜੋ ਉਨ੍ਹਾਂ ਨੂੰ ਟੀ.ਬੀ., ਡਿਫਥੀਰੀਆ, ਕਾਲੀ ਖਾਂਸੀ, ਟੈਟਨਸ, ਖਸਰਾ, ਨਿਮੋਨੀਆ, ਪੋਲਿਓ ਅਤੇ ਦਸਤਾਂ ਵਰਗੀਆਂ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦੇ ਹਨ | ਗਰਭਵਤੀ ਮਹਿਲਾਵਾਂ ਦੀ ਜਾਂਚ ਕੀਤੀ ਗਈ | ਪਰਿਵਾਰਾਂ ਨਾਲ ਟੀਕਾਕਰਨ ਦੇ ਲਾਭ, ਬਚਪਨ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਸਿਹਤਮੰਦ ਪਾਲਣਾ ਬਾਰੇ ਗੱਲਬਾਤ ਕੀਤੀ ਗਈ | ਇਸ ਮੌਕੇ ਕਮਲਜੀਤ ਕੌਰ, ਵੀਨਾ ਰਾਣੀ ਤੇ ਆਸ਼ਾ ਵਰਕਰ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ਼ਹਿਰ ਵਾਸੀਆਂ ਵਲੋਂ ਜਥੇਦਾਰ ਗੜਗੱਜ ਨਾਲ ਵਿਰਾਸਤੀ ਮਾਰਗ ਸੰਬੰਧੀ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।