20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ 'ਚ ਅਹਿਮ ਮੁੱਦੇ ਵਿਚਾਰੇ <br/>

ਅਜੀਤ ਡੈਸਕ 15-02-2026
ਨੂਰਪੁਰ ਬੇਦੀ, 14 ਫਰਵਰੀ (ਹਰਦੀਪ ਸਿੰਘ ਢੀਂਡਸਾ)-ਸੀਨੀਅਰ ਸਿਟੀਜ਼ਨ ਕÏਾਸਲ ਬਲਾਕ ਨੂਰਪੁਰ ਬੇਦੀ ਦੀ ਮਾਸਿਕ ਮੀਟਿੰਗ ਸਰਪ੍ਰਸਤ ਸੰਤੋਖ ਸਿੰਘ ਸਰਾਂ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ ¢ਜਿਸ ਵਿਚ ਸੀਨੀਅਰ ਸਿਟੀਜ਼ਨ ਦੀਆਂ ਸਮੱਸਿਆਵਾਂ ਬਾਰੇ ਵਿਸਤਾਰ ਪੂਰਵਕ ਚਰਚਾ ਕੀਤੀ ਗਈ¢ ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਇਕਾਈ ਦੇ ਪ੍ਰਧਾਨ ਡਾਕਟਰ ਅਵਿਨਾਸ਼ ਸ਼ਰਮਾ ਨੇ ਮÏਜੂਦਾ ਸਰਕਾਰ ਵਲੋਂ ਸੀਨੀਅਰ ਸਿਟੀਜ਼ਨ ਦੀਆਂ ਸਮੱਸਿਆਵਾਂ ਵਲ ਕੋਈ ਧਿਆਨ ਨਾ ਦਿੱਤੇ ਜਾਣ ਤੇ ਚਿੰਤਾ ਪ੍ਰਗਟ ਕੀਤੀ ਅਤੇ ਸਰਕਾਰ ਨੂੰ ਸੀਨੀਅਰ ਸਿਟੀਜ਼ਨ ਦੀ ਮੰਗਾਂ ਪਹਿਲ ਦੇ ਆਧਾਰ ਪਰ ਮੰਨ ਕੇ ਅਮਲ ਵਿਚ ਲਿਆਉਣ ਦੀ ਪੁਰਜੋਰ ਅਪੀਲ ਕੀਤੀ¢ ਇਸ ਮÏਕੇ ਉਨ੍ਹਾਂ ਨੇ ਸੀਨੀਅਰ ਸਿਟੀਜ਼ਨ ਲਈ ਸਿਹਤ ਦੇ ਮੁੱਦੇ ਪਰ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਸੀਨੀਅਰ ਸਿਟੀਜ਼ਨ ਨੂੰ ਆਪਣੇ ਜੀਵਨ ਸ਼ੈਲੀ ਅਤੇ ਖਾਣ ਪੀਣ ਵਿਚ ਲੋੜੀਂਦਾ ਪਰਿਵਰਤਨ ਲਿਆਉਣ ਦੀ ਤਾਕੀਦ ਕੀਤੀ ਤਾਂ ਜੋ ਉਹ ਤੰਦਰੁਸਤ ਰਹਿ ਸਕਣ¢ ਉਨ੍ਹਾਂ ਸਰਕਾਰੀ ਅਦਾਰਿਆਂ ਵਿਚ ਸੀਨੀਅਰ ਸਿਟੀਜ਼ਨ ਨੂੰ ਪਹਿਲ ਦੇ ਆਧਾਰ ਪਰ ਬਣਦਾ ਮਾਣ ਸਨਮਾਨ ਦੇਣ ਲਈ ਕਾਰਵਾਈ ਅਮਲ ਵਿਚ ਲਿਆਉਣ ਤੇ ਵੀ ਜ਼ੋਰ ਦਿੱਤਾ¢ ਇਸ ਮÏਕੇ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਰਾਮ ਜੀ ਦਾਸ ਅਤੇ ਜਨਰਲ ਸਕੱਤਰ ਰਜਨੀਸ਼ ਸ਼ਰਮਾ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਸੀਨੀਅਰ ਸਿਟੀਜ਼ਨ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਨੁਕਤੇ ਪ੍ਰਦਾਨ ਕੀਤੇ ਗਏ¢ ਸਰਦਾਰ ਸੰਤੋਖ ਸਿੰਘ ਸਰਾਂ ਵਲੋਂ ਵੀ ਆਪਣੇ ਜ਼ਿੰਦਗੀ ਦੇ ਵਡਮੁੱਲੇ ਅਨੁਭਵ ਸਾਂਝੇ ਕੀਤੇ ਗਏ¢ ਅਤੇ ਸਾਦਾ ਜੀਵਨ ਸਾਦਾ ਖਾਣ ਪੀਣ ਦੀ ਸ਼ੈਲੀ ਅਪਣਾਉਣ ਤੇ ਜ਼ੋਰ ਦਿੱਤਾ ਗਿਆ¢ ਸੋਸ਼ਲ ਵਰਕ ਐਂਡ ਰੂਰਲ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ ਜਗਤਾਰ ਸਿੰਘ ਵਲੋਂ ਸਭਨਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ¢ ਇਸ ਮÏਕੇ ਸਭਨਾਂ ਮੈਂਬਰਾਂ ਨੂੰ ਸੀਨੀਅਰ ਸਿਟੀਜ਼ਨ ਦੀ ਮੀਟਿੰਗ ਵਿਚ ਹੋਰ ਵੀ ਸਾਥੀਆਂ ਨੂੰ ਲਿਆਉਣ ਦੀ ਤਾਕੀਦ ਕੀਤੀ ਗਈ¢ ਤਾਂ ਜੋ ਸਭ ਸਾਥੀ ਆਪਣੇ ਵਿਚਾਰ ਸਾਂਝੇ ਕਰ ਸਕਣ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਯੋਗ ਸਮਾਂਧਾਨ ਕਰ ਸਕਣ¢ ਇਸ ਮÏਕੇ ਵਿਸ਼ੇਸ਼ ਰੂਪ ਵਿਚ ਗੋਪਾਲ ਚੰਦ ਸੈਣੀ, ਨਾਨਕ ਸਿੰਘ ਮੂਸਾਪੁਰ, ਰਾਜ ਕੁਮਾਰ ਆਜਮਪੁਰ, ਜਗਤਾਰ ਸਿੰਘ, ਬਲਦੇਵ ਸਿੰਘ ਸਮੀਰੋਵਾਲ, ਸੁੱਚਾ ਸਿੰਘ, ਭਾਗ ਸਿੰਘ, ਰਾਮ ਜੀ ਦਾਸ, ਰਜਨੀਸ਼ ਸ਼ਰਮਾ, ਹਰੀਸ਼ ਸ਼ਰਮਾ, ਸੰਤੋਖ ਸਿੰਘ ਸਰਾਂ,ਅਵਿਨਾਸ਼ ਸ਼ਰਮਾ ਵੀ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ¢

ਪਿਛਲੀ ਖ਼ਬਰ ਸੰਤ ਕਰਮ ਸਿੰਘ ਅਕੈਡਮੀ 'ਚ ਕਰਵਾਇਆ ਵਿਦਾਇਗੀ ਸਮਾਰੋਹ <br/> ਅਗਲੀ ਖ਼ਬਰ ਸਟੇਟ ਸਾਇੰਸ ਐਗਜ਼ੀਬਿਸ਼ਨ 2026 'ਚ ਹਾਈ ਸਕੂਲ ਰਾਏਪੁਰ ਨੇ ਪ੍ਰਾਪਤ ਕੀਤਾ ਪੰਜਾਬ ਦਾ ਪਹਿਲਾ ਸਥਾਨ, ਨੈਸ਼ਨਲ ਲਈ ਨੋਮੀਨੇਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।