ਮੋਰਿੰਡਾ, 14 ਫਰਵਰੀ (ਤਰਲੋਚਨ ਸਿੰਘ ਕੰਗ)-ਮੋਰਿੰਡਾ-ਕੁਰਾਲੀ ਰੋਡ 'ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ ਅਤੇ ਖਜ਼ਾਨਚੀ ਈਸ਼ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਅਧਿਆਪਕਾ ਮਧੂ ਕਾਲੀਆ ਦੀ ਦੇਖ-ਰੇਖ ਹੇਠ ਫਾਊਾਡੇਸ਼ਨ ਡੇਅ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕਾ ਮਧੂ ਕਾਲੀਆ ਨੇ ਦੱਸਿਆ ਕਿ ਮਿਤੀ 14 ਫਰਵਰੀ 1980 ਨੂੰ ਇਸ ਸਕੂਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ | ਜਿਸਦੇ ਸਬੰਧ ਵਿਚ ਸਕੂਲ ਵਲੋਂ ਇਹ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦਾ ਉਦਘਾਟਨ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੁਆਰਾ ਕੇਕ ਕੱਟ ਕੇ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਕੂਲ ਸਬੰਧੀ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਗੀਤ, ਭਾਸ਼ਣ ਤੇ ਨਾਚ ਪੇਸ਼ ਕੀਤਾ ਗਿਆ | ਪ੍ਰੋਗਰਾਮ ਦੌਰਾਨ ਈਸ਼ ਅਗਰਵਾਲ ਵਲੋਂ ਸਕੂਲ ਵਲੋਂ ਸਿੱਖਿਆ ਖੇਤਰ ਵਿਚ ਵਿਕਾਸ ਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਸਹੀ ਰਾਹ 'ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ |