20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਰਕਾਰੀ ਹਾਈ ਸਕੂਲ ਦਸਗਰਾਈਾ ਸ੍ਰੀ ਅਨੰਦਪੁਰ ਸਾਹਿਬ ਦੇ ਹੋਣਹਾਰ ਵਿਦਿਆਰਥੀ ਹਰਸ਼ਾਨ ਸਿੰਘ ਨੇ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਪੰਜਾਬ 'ਚੋਂ ਪ੍ਰਾਪਤ ਕੀਤੀ ਪਹਿਲੀ ਪੁਜ਼ੀਸ਼ਨ <br/>

ਅਜੀਤ ਡੈਸਕ 15-02-2026
ਢੇਰ, 14 ਫਰਵਰੀ (ਸ਼ਿਵ ਕੁਮਾਰ ਕਾਲੀਆ)-ਬੀਤੇ ਕੱਲ੍ਹ ਜਲੰਧਰ ਵਿਖੇ ਹੋਈ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਹਾਈ ਸਕੂਲ, ਦਸਗਰਾਈਾ (ਤਹਿਸੀਲ ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੋਪੜ) ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਹਰਸ਼ਾਨ ਸਿੰਘ ਬਡਿਆਲ ਨੇ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਇੱਕ ਇਤਿਹਾਸਕ ਪ੍ਰਾਪਤੀ ਕੀਤੀ ਹੈ¢ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ਨਾਲ ਸਕੂਲ, ਇਲਾਕੇ ਅਤੇ ਪਿੰਡ ਦਾ ਨਾਮ ਸੂਬਾ ਪੱਧਰ 'ਤੇ ਰੌਸ਼ਨ ਹੋਇਆ ਹੈ¢ਇਸ ਸੂਬਾ ਪੱਧਰੀ ਮੁਕਾਬਲੇ ਵਿਚ ਹਰਸ਼ਾਨ ਸਿੰਘ ਨੇ 'ਪਾਣੀ ਦੀ ਸੰਭਾਲ' ਵਿਸ਼ੇ 'ਤੇ ਆਪਣਾ ਮਾਡਲ ਪੇਸ਼ ਕੀਤਾ¢ ਜ਼ਿਕਰਯੋਗ ਹੈ ਕਿ ਹਰਸ਼ਾਨ ਦੇ ਦਾਦਾ ਸਰਦਾਰ ਹਰਜਾਪ ਸਿੰਘ ਬਡਿਆਲ, ਪਿਛਲੇ 25 ਸਾਲਾਂ ਤੋਂ ਕੁਦਰਤੀ ਖੇਤੀ ਦੇ ਤਰੀਕਿਆਂ 'ਤੇ ਲਗਾਤਾਰ ਕੰਮ ਕਰ ਰਹੇ ਹਨ¢ ਦਾਦਾ ਦੀ ਵਾਤਾਵਰਣ ਪ੍ਰਤੀ ਸਮਰਪਣ ਭਾਵਨਾ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਦੀ ਸਿੱਖਿਆ ਦਾ ਹੀ ਅਸਰ ਹੈ ਕਿ ਹਰਸ਼ਾਨ ਨੇ ਇੰਨੇ ਮਹੱਤਵਪੂਰਨ ਵਿਸ਼ੇ ਨੂੰ ਚੁਣਿਆ ਅਤੇ ਉਸ ਨੂੰ ਇੰਨੀ ਖ਼ੂਬਸੂਰਤੀ ਨਾਲ ਪੇਸ਼ ਕੀਤਾ¢ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸ਼ਾਹਪੁਰ ਕੈਂਪਸ, ਜਲੰਧਰ ਵਿਖੇ ਆਯੋਜਿਤ ਇਸ ਪ੍ਰਦਰਸ਼ਨੀ ਦÏਰਾਨ, ਜੱਜਾਂ ਨੇ ਹਰਸ਼ਾਨ ਦੇ ਮਾਡਲ ਦੀ ਅਤਿਅੰਤ ਪ੍ਰਸ਼ੰਸਾ ਕੀਤੀ¢ ਉਨ੍ਹਾਂ ਦੇ ਮਾਡਲ ਵਿਚ ਪਾਣੀ ਬਚਾਉਣ ਦੇ ਤਰੀਕਿਆਂ ਨੂੰ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਸੀ, ਜਿਸ ਨੂੰ ਜੱਜਾਂ ਨੇ ਮÏਜੂਦਾ ਸਮੇਂ ਦੀ ਵੱਡੀ ਲੋੜ ਦੱਸਿਆ¢ਇਸ ਵੱਡੀ ਪ੍ਰਾਪਤੀ ਪਿੱਛੇ ਸਕੂਲ ਦੀ ਸਾਇੰਸ ਮਿਸਟਰੈੱਸ ਸ਼ਾਲੂ ਸੋਨੀ ਦੀ ਯੋਗ ਅਗਵਾਈ ਦਾ ਵੱਡਾ ਯੋਗਦਾਨ ਰਿਹਾ, ਜਿਨ੍ਹਾਂ ਨੇ ਵਿਦਿਆਰਥੀ ਨੂੰ ਬਹੁਤ ਬਾਰੀਕੀ ਨਾਲ ਮਾਰਗ ਦਰਸ਼ਨ ਕੀਤਾ¢ ਜ਼ਿਕਰ ਯੋਗ ਹੈ ਕਿ ਬਿਹਤਰੀਨ ਸੇਵਾਵਾਂ ਨਿਭਾ ਰਹੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕÏਰ ਅਤੇ ਸਮੂਹ ਸਟਾਫ਼ ਨੇ ਹਰਸ਼ਾਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਅਤੇ ਉਤਸ਼ਾਹ ਦਿੱਤਾ¢ ਹਰਸ਼ਾਨ ਸਿੰਘ ਦੀ ਇਸ ਉਪਲਬਧੀ 'ਤੇ ਪਿੰਡ ਵਾਸੀਆਂ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ, ਇਸ ਦÏਰਾਨ ਬੱਚੇ ਦੇ ਪੇਰੈਂਟਸ ਨਾਲ ਗੱਲਬਾਤ ਕੀਤੀ ਤਾਂ ਸਰਦਾਰ ਜਸਵਿੰਦਰ ਸਿੰਘ ਬਡਿਆਲ ਅਤੇ ਸ੍ਰੀਮਤੀ ਜਸਬੀਰ ਕÏਰ ਬਡਿਆਲ ਕਹਿੰਦਾ ਆਦੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਿਵ ਮੰਦਰ ਜਟਵਾਹੜ ਵਿਖੇ ਮਹਾਂਸ਼ਿਵਰਾਤਰੀ ਦੇ ਤਿਉਹਾਰ ਦੇ ਮੱਦੇਨਜ਼ਰ ਸ੍ਰੀ ਰਮਾਇਣ ਦੇ ਪਾਠ ਹੋਏ ਆਰੰਭ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਅਧੀਨ ਲਗਾਇਆ ਮੈਗਾ ਹੈਲਥ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।