ਸ੍ਰੀ ਚਮਕੌਰ ਸਾਹਿਬ, 14 ਫਰਵਰੀ (ਜਗਮੋਹਣ ਸਿੰਘ ਨਾਰੰਗ)-ਅਕਾਲੀ ਦਲ ਪੁਨਰ ਸੁਰਜੀਤ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਰਕਲ ਪ੍ਰਧਾਨ ਨਿਰਭੈ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾਈ ਆਗੂ ਜਥੇਦਾਰ ਹਰਬੰਸ ਸਿੰਘ ਕੰਧੋਲਾ ਤੇ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਨੇ ਵਿਸ਼ੇਸ਼ ਤੋਰ 'ਤੇ ਸ਼ਿਰਕਤ ਕੀਤੀ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਪਰਗਟ ਸਿੰਘ ਰੌਲੂਮਾਜਰਾ ਨੇ ਦੱਸਿਆ ਕਿ ਇਸ ਮੌਕੇ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੌਰਾਨ ਕੀਤੇ ਜਾਣ ਵਾਲੀ ਕਾਨਫ਼ਰੰਸ ਨੰੂ ਸਫਲ ਬਣਾਉਣ ਲਈ ਵਿਚਾਰਾਂ ਕਰਦਿਆਂ ਅਹੁਦੇਦਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ | ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਦੀਆਂ ਕੀਮਤੀ ਜ਼ਮੀਨਾਂ ਧੋਖੇ ਨਾਲ ਕੌਡੀਆਂ ਦੇ ਭਾਅ ਵੇਚੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਮੰਗ ਕੀਤੀ ਗਈ ਇਸ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਪ੍ਰਧਾਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਮੀਟਿੰਗ ਦੌਰਾਨ ਜਥੇਬੰਦੀ ਦੀ ਮਜ਼ਬੂਤੀ ਲਈ ਲਈ ਕੀਤੇ ਵਿਸਥਾਰ ਦੌਰਾਨ ਮੇਜਰ ਸਿੰਘ ਮਾਂਗਟ ਨੂੰ ਜ਼ਿਲ੍ਹਾ ਸਰਪ੍ਰਸਤ, ਪਰਗਟ ਸਿੰਘ ਰੌਲੂਮਾਜਰਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤਇੰਦਰ ਸਿੰਘ ਜਟਾਣਾ ਨੂੰ ਮੁੱਖ ਬੁਲਾਰਾ, ਅਮਰਜੀਤ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਜ/ਸ, ਤੇਜਪਾਲ ਸਿੰਘ ਸਿੱਧੂ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਸਮੇਤ ਰਿਟਾ: ਬੀ.ਡੀ.ਪੀ.ਓ. ਚਰਨਜੀਤ ਸਿੰਘ ਖੇੜੀ, ਪਰਮਜੀਤ ਸਿੰਘ ਅਮਰਾਲੀ, ਅਵਤਾਰ ਸਿੰਘ ਲੁਠੇੜੀ, ਗੁਰਮੇਲ ਸਿੰਘ ਪਿੱਪਲਮਾਜਰਾ ਅਤੇ ਭਿੰਦਰ ਸਿੰਘ ਰੁੜਕੀ ਨੂੰ ਜ਼ਿਲ੍ਹਾ ਵਰਕਿੰਗ ਕਮੇਟੀ ਵਿਚ ਸ਼ਾਮਲ ਕੀਤਾ ਗਿਆ | ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਬਚਿੱਤਰ ਸਿੰਘ ਚੱਕਲਾਂ, ਦਲਬਾਰਾ ਸਿੰਘ ਮਕੜੋਨਾ, ਮੋਹਣ ਸਿੰਘ, ਸੁਰਜੀਤ ਸਿੰਘ ਚੱਕਲਾਂ, ਅਵਤਾਰ ਸਿੰਘ ਮਕੜੋਨਾ, ਕੁਲਵੰਤ ਸਿੰਘ ਭੂਰੜੇ, ਜੁਝਾਰ ਸਿੰਘ ਖੇੜੀ, ਸੁਰਿੰਦਰ ਸਿੰਘ, ਗੁਰਬਖ਼ਸ਼ ਸਿੰਘ, ਮਨਜੀਤ ਸਿੰਘ, ਮੁਖਤਿਾਰ ਕੌਰ , ਕਰਨੈਲ ਸਿੰਘ ਪਿੱਪਲਮਾਜਰਾ, ਮਹਿੰਦਰ ਸਿੰਘ ਲੁਠੇੜੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਸਮਰਥਕ ਮੌਜੂਦ ਸਨ |