20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਖੇਡਾਂ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਮਹੱਤਵਪੂਰਨ ਸਾਧਨ-ਜਥੇਦਾਰ ਔਲਖ <br/>

ਅਜੀਤ ਡੈਸਕ 15-02-2026
ਨੂਰਪੁਰ ਬੇਦੀ, 14 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਇਲਾਕੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਯੂਥ ਕਲੱਬ ਵਲੋਂ ਨੰਗਲ ਅਬਿਆਣਾ ਵਿਖੇ ਕਰਵਾਇਆ ਗਿਆ ਫੁੱਟਬਾਲ ਟੂਰਨਾਮੈਂਟ ਜੋਸ਼ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਜਰਨੈਲ ਸਿੰਘ ਔਲਖ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੇ ਪਹੁੰਚਣ 'ਤੇ ਕਲੱਬ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਭਰਪੂਰ ਸਵਾਗਤ ਕੀਤਾ ਗਿਆ | ਟੂਰਨਾਮੈਂਟ ਦੌਰਾਨ ਭਾਗ ਲੈ ਰਹੀਆਂ ਵੱਖ-ਵੱਖ ਟੀਮਾਂ ਨਾਲ ਪ੍ਰਬੰਧਕਾਂ ਵਲੋਂ ਜਥੇ ਔਲਖ ਦੀ ਜਾਣ-ਪਹਿਚਾਣ ਕਰਵਾਈ ਗਈ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿਚ ਅੱਗੇ ਵਧਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ | ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਮਹੱਤਵਪੂਰਨ ਸਾਧਨ ਹਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ ਜੁੜ ਕੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਗਾਉਣਾ ਚਾਹੀਦਾ ਹੈ | ਜਰਨੈਲ ਸਿੰਘ ਔਲਖ ਨੇ ਪ੍ਰਬੰਧਕਾਂ ਨੂੰ 11,000 ਰੁਪਏ ਦੀ ਰਾਸ਼ੀ ਦੀ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ | ਉਨ੍ਹਾਂ ਯੂਥ ਕਲੱਬ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਨੂੰ ਰੋਮਾਂਚਕ ਮੁਕਾਬਲੇ ਵੇਖਣ ਦਾ ਮੌਕਾ ਦਿੱਤਾ | ਪ੍ਰਬੰਧਕਾਂ ਵਲੋਂ ਜਥੇਦਾਰ ਔਲਖ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਲਖਵਿੰਦਰ ਸਿੰਘ ਬਾਬਾ ਪ੍ਰਧਾਨ, ਮੋਹਣ ਸਿੰਘ ਨੰਗਲ, ਜਸਵੰਤ ਸਿੰਘ ਸਾਬਕਾ ਸਰਪੰਚ, ਨਸੀਬ ਸਿੰਘ ਸਾਬਕਾ ਸਰਪੰਚ, ਮਾਸਟਰ ਸੁਖਵਿੰਦਰ ਸਿੰਘ, ਗਗਨਦੀਪ ਸਿੰਘ ਨੰਗਲ, ਅਵਤਾਰ ਸਿੰਘ ਮੰਗਾ, ਨਰਿੰਦਰ ਸਿੰਘ ਨੰਗਲ, ਮਨਪ੍ਰੀਤ ਸਿੰਘ ਫੌਜੀ ਸਮੇਤ ਕਈ ਹੋਰ ਪਿੰਡ

ਪਿਛਲੀ ਖ਼ਬਰ ਵਿੰਗ ਕਮਾਂਡਰ ਕੁਲਦੀਪ ਸਿੰਘ ਨੇ ਓਪਨ ਮਾਸਟਰ ਖੇਡਾਂ ਵਿਚ ਜਿੱਤਿਆ ਪਹਿਲਾ ਸਥਾਨ <br/> ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੀ ਸ੍ਰੀ ਚਮਕੌਰ ਸਾਹਿਬ ਵਿਖੇ ਭਰਵੀਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।