20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਵਿੰਗ ਕਮਾਂਡਰ ਕੁਲਦੀਪ ਸਿੰਘ ਨੇ ਓਪਨ ਮਾਸਟਰ ਖੇਡਾਂ ਵਿਚ ਜਿੱਤਿਆ ਪਹਿਲਾ ਸਥਾਨ <br/>

ਅਜੀਤ ਡੈਸਕ 15-02-2026
ਨੂਰਪੁਰ ਬੇਦੀ, 14 ਫਰਵਰੀ (ਹਰਦੀਪ ਸਿੰਘ ਢੀਂਡਸਾ)-ਸੇਵਾ ਮੁਕਤ ਵਿੰਗ ਕਮਾਂਡਰ ਕੁਲਦੀਪ ਸਿੰਘ ਝੱਜ ਵਲੋਂ ਸੰਯੁਕਤ ਅਰਬ ਅਮੀਰਾਤ ਆਬੂਧਾਬੀ ਵਿਖੇ ਹੋ ਰਹੀਆਂ ਓਪਨ ਮਾਸਟਰਜ਼ ਖੇਡਾਂ ਦੇ 75 ਸਾਲ ਤੋਂ ਅਧਿਕ ਉਮਰ ਵਰਗ ਦੇ 400 ਮੀਟਰ ਰਿਲੇਅ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੁੱਖ ਅਧਿਆਪਕ ਬਲੀ ਸਿੰਘ ਸ਼ਾਹਪੁਰ ਬੇਲਾ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਾਸਟਰ ਖੇਡ ਸੰਸਥਾ ਦੀ ਸਰਪ੍ਰਸਤੀ ਹੇਠ ਆਬੂ ਧਾਬੀ ਵਿਖੇ ਓਪਨ ਮਾਸਟਰ ਖੇਡਾਂ ਛੇ ਫਰਵਰੀ ਤੋਂ ਚੱਲ ਰਹੀਆਂ ਹਨ, ਇਹਨਾਂ ਖੇਡਾਂ ਵਿਚ 40 ਤੋਂ ਵੱਧ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿਚ 30 ਸਾਲ ਤੋਂ 100 ਸਾਲ ਤੱਕ ਉਮਰ ਵਰਗ ਦੇ 25 ਹਜਾਰ ਤੋਂ ਵੱਧ ਖਿਡਾਰੀ ਭਾਗ ਲੈ ਰਹੇ ਹਨ | ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿਚ ਬਹੁਤ ਸਾਰੇ ਭਾਰਤੀ ਖਿਡਾਰੀ ਵੀ ਸ਼ਮੂਲੀਅਤ ਕਰ ਰਹੇ ਹਨ, ਜਿਹਨਾਂ ਵਿਚ ਸੇਵਾ ਮੁਕਤ ਵਿੰਗ ਕਮਾਂਡਰ ਕੁਲਦੀਪ ਸਿੰਘ ਨੇ ਵੀ 400 ਮੀਟਰ ਰਿਲੇਅ ਦੌੜ ਵਿਚ ਹਿੱਸਾ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਜਦ ਕਿ 1500 ਮੀਟਰ ਦੌੜ ਵਿਚ ਉਹਨਾਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ | ਉਹਨਾਂ ਦੱਸਿਆ ਕਿ ਪਿਛਲੇ ਸਾਲ ਮਈ ਵਿਚ ਤੇਪਈ (ਚੀਨ) ਵਿਚ ਹੋਈਆਂ ਵਿਸ਼ਵ ਮਾਸਟਰ ਖੇਡਾਂ ਵਿਚ ਵਿੰਗ ਕਮਾਂਡਰ ਕੁਲਦੀਪ ਸਿੰਘ ਨੇ 800 ਮੀਟਰ ਅਤੇ 10 ਕਿਲੋਮੀਟਰ ਦੀ ਰੋਡ ਰੇਸ ਵਿਚ ਤੀਜਾ ਸਥਾਨ ਹਾਸਲ ਕੀਤਾ ਸੀ, ਉਹਨਾਂ ਦੱਸਿਆ ਕਿ ਵਿੰਗ ਕਮਾਂਡਰ ਕੁਲਦੀਪ ਸਿੰਘ ਨੂੰ ਵਡੇਰੀ ਉਮਰ ਵਿੱਚ ਵੀ ਖੇਡਾਂ ਦਾ ਸ਼ੌਕ ਹੈ, ਜਿਸ ਨੂੰ ਪੂਰਾ ਕਰਨ ਲਈ ਉਹ ਕਿਸੀ ਵੀ ਹੱਦ ਤੇ ਤੁਰ ਪੈਂਦੇ ਹਨ | ਉਹਨਾਂ ਕਿਹਾ ਕਿ ਉਹਨਾਂ ਦੇ ਇਸ ਜਜ਼ਬੇ ਨੂੰ ਦੇਖ ਕੇ ਸਾਰੇ ਲੋਕ ਹੈਰਾਨ ਹਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਪੰਡਿਤ ਰਾਮ ਕਿਸ਼ਨ ਭੜੋਲੀਆਂ ਦੀ 51 ਵੀਂ ਬਰਸੀ 22 ਫਰਵਰੀ ਨੂੰ ਮਨਾਈ ਜਾਵੇਗੀ <br/> ਅਗਲੀ ਖ਼ਬਰ ਖੇਡਾਂ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਮਹੱਤਵਪੂਰਨ ਸਾਧਨ-ਜਥੇਦਾਰ ਔਲਖ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।