21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਇੰਟਰਨੈਸ਼ਨਲ ਕੈਂਸਰ ਡੇਅ ਮਨਾਇਆ

ਅਜੀਤ ਡੈਸਕ 18-02-2026
ਪੁਰਖਾਲੀ, 17 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਇੰਟਰਨੈਸ਼ਨਲ ਕੈਂਸਰ ਡੇ ਮਨਾਇਆ ਗਿਆ | ਇਸ ਵਿਚ ਬੱਚਿਆਂ ਤੇ ਮਾਪਿਆਂ ਨੂੰ ਕੈਂਸਰ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਨੂੰ ਦੱਸਿਆ ਕਿ ਜੇਕਰ ਕਿਸੇ ਨੂੰ ਸਰੀਰ ਵਿਚ ਕਿਸੇ ਵੀ ਤਰ੍ਹਾਂ ਦੀ ਰਸੌਲ਼ੀ ਵਗ਼ੈਰਾ ਹੋਵੇ, ਤਾਂ ਤੁਰੰਤ ਡਾਕਟਰ ਨੂੰ ਦੱਸਿਆ ਜਾਵੇ, ਤਾਂ ਜੋ ਬਿਮਾਰੀ ਦਾ ਸਮੇਂ ਸਿਰ ਪਤਾ ਲੱਗ ਸਕੇ ਅਤੇ ਇਲਾਜ ਹੋ ਸਕੇ | ਸ੍ਰੀ ਹਰਗੋਪਾਲ ਸੈਣੀ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਕੈਂਸਰ ਵਰਗੀਆਂ ਬਿਮਾਰੀਆਂ ਦਾ ਇਲਾਜ ਵੀ ਕੀਤਾ ਜਾਂਦਾ ਹੈ | ਇਸ ਮੌਕੇ ਨੇਹਾ ਸੈਣੀ ਸੀ ਐੱਚ ਓ, ਆਰਤੀ ਏ. ਐੱਨ. ਐੱਮ., ਸਰਬਜੀਤ ਕੌਰ ਆਸ਼ਾ ਵਰਕਰ ਤੇ ਭੱਠੇ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੀ ਹਦੂਦ ਵਿਚਲੀਆਂ ਮੀਟ-ਮੱਛੀ ਦੀਆਂ ਦੁਕਾਨਾਂ ਨੂੰ ਪ੍ਰਸ਼ਾਸਨ ਨੇ ਕਰਵਾਇਆ ਬੰਦ <br/> ਅਗਲੀ ਖ਼ਬਰ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।