ਬੇਲਾ, 17 ਫਰਵਰੀ (ਮਨਜੀਤ ਸਿੰਘ ਸੈਣੀ)-ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਅਤੇ ਗਿ੍ਡ ਸਟਾਫ਼ ਯੂਨੀਅਨ, ਪਾਵਰਕਾਮ ਅਤੇ ਟਰਾਸਕੋ ਪੈਨਸ਼ਨ ਯੂਨੀਅਨ ਪੰਜਾਬ ਦੇ ਸੱਦੇ 'ਤੇ ਪਾਵਰਕੌਮ ਉਪ ਮੰਡਲ ਵਿਖੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦਾ ਪੁਤਲਾ ਸਾੜਿਆ | ਇਸ ਸੰਬੰਧੀ ਉਪ ਮੰਡਲ ਬੇਲਾ ਦੇ ਪ੍ਰਧਾਨ ਸਾਥੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵਲੋਂ ਪਾਵਰਕੌਮ ਦੀਆਂ ਬੇਸ਼ਕੀਮਤੀ ਜਾਇਦਾਦਾਂ ਨੂੰ ਵੇਚਣ/ਪੁੱਡਾ ਦੇ ਨਾਮ 'ਤੇ ਤਬਦੀਲ ਕੀਤਾ ਜਾ ਰਿਹਾ, ਜਿਸ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਅਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਮੀਤ ਪ੍ਰਧਾਨ ਕਰਮਜੀਤ ਸਿੰਘ, ਸਕੱਤਰ ਅਵਤਾਰ ਸਿੰਘ ਨੇ ਪਾਵਰਕੌਮ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ | ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ, ਕਰਮਜੀਤ ਸਿੰਘ, ਅਵਤਾਰ ਸਿੰਘ, ਗੁਰਪਾਲ ਸਿੰਘ, ਸੁਖਵਿੰਦਰ ਸਿੰਘ, ਹਰਦੀਪ ਸਿੰਘ, ਸੰਜੀਵ ਉਰਓੋਂ, ਦਵਿੰਦਰ ਸਿੰਘ, ਅਰੁਣ ਕੁਮਾਰ ਅਤੇ ਉਪ ਮੰਡਲ ਦੇ ਮੁਲਾਜ਼ਮ ਸਾਥੀ ਹਾਜ਼ਰ ਸਨ |