ਰੂਪਨਗਰ, 17 ਫਰਵਰੀ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਰੂਪਨਗਰ ਸਥਿਤ ਆਪਣੀ ਰਿਹਾਇਸ਼ ਵਿਖੇ ਲੋਕ ਮਿਲਣੀ ਕਰਕੇ ਹਲਕੇ ਦੇ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਲੋਕਾਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੀ ਗੌਰ ਨਾਲ ਸੁਣਿਆ ਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਦਮ ਚੁੱਕਣ ਦੀ ਪ੍ਰਕਿਰਿਆ ਸ਼ੁਰੂ ਕੀਤੀ | ਸਾਂਸਦ ਕੰਗ ਵਲੋਂ ਮੌਕੇ 'ਤੇ ਹੀ ਕਈ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਰਹਿ ਗਏ ਮੁੱਦਿਆਂ ਨੂੰ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸੰਸਦ ਮੈਂਬਰ ਕੰਗ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡੀ ਮੁੱਖ ਜ਼ਿੰਮੇਵਾਰੀ ਹੈ | ਇਸ ਮੌਕੇ ਵੱਡੀ ਗਿਣਤੀ ਵਰਕਰ ਤੇ ਇਲਾਕਾ ਵਾਸੀ ਮੌਜੂਦ ਸਨ |