21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਾਵਰਕਾਮ ਵਲੋਂ ਅਰਥੀ ਫ਼ੂਕ ਮੁਜ਼ਾਹਰਾ <br/>

ਅਜੀਤ ਡੈਸਕ 18-02-2026
ਸ੍ਰੀ ਅਨੰਦਪੁਰ ਸਾਹਿਬ, 17 ਫਰਵਰੀ (ਜੇ ਐਸ ਨਿੱਕੂਵਾਲ)-ਸੰਯੁਕਤ ਐਕਸ਼ਨ ਕਮੇਟੀ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਕਨਵੀਨਰ ਤਰਸੇਮ ਲਾਲ ਬੜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਵਰਕਾਮ ਦੀ ਲਗਭਗ 50 ਏਕੜ ਜ਼ਮੀਨ ਵੇਚਣ ਦੇ ਵਿਰੋਧ ਅਤੇ ਬਿਜਲੀ ਕਾਨੂੰਨ 2025 ਦੇ ਵਿਰੋਧ ਵਿਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਧਰਨਾ ਦਿੱਤਾ ਗਿਆ | ਇਸ ਮੌਕੇ ਵੱਖ ਵੱਖ ਆਗੂਆਂ ਨੇ ਦੱਸਿਆ ਕਿ ਬਿਜਲੀ ਬਿੱਲ 2025 ਦੇ ਵਿਰੋਧ ਵਿਚ ਪੰਜਾਬ ਦੇ ਕਿਸਾਨ, ਮਜ਼ਦੂਰ, ਮੁਲਾਜ਼ਮ ਸੰਘਰਸ਼ ਦੇ ਰਾਹ ਪੈ ਗਏ ਹਨ | ਆਗੂਆਂ ਨੇ ਕਿਹਾ ਪੰਜਾਬ ਸਰਕਾਰ ਵਲੋਂ ਪਾਵਰ ਕਾਮ ਦੀਆਂ ਜ਼ਮੀਨਾਂ ਵੇਚਣ ਖ਼ਿਲਾਫ਼ ਅਤੇ ਮਜ਼ਦੂਰ ਕਾਨੂੰਨਾਂ ਨੂੰ ਖ਼ਤਮ ਕਰਕੇ ਨਵੇਂ ਮਜ਼ਦੂਰ ਕੋਡ ਲਾਗੂ ਕਰਨ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਦੀ ਲੋੜ ਹੈ | ਸਰਕਾਰ ਵੱਲੋਂ ਬਿਜਲੀ ਅਦਾਰੇ ਦਾ ਮੁਕੰਮਲ ਨਿੱਜੀਕਰਨ ਕਰਕੇ ਨਿੱਜੀ ਕੰਪਨੀਆਂ, ਠੇਕੇਦਾਰਾਂ ਦੇ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ | ਆਗੂਆਂ ਨੇ ਕਿਹਾ ਕਿ ਜੇਕਰ ਪਾਵਰਕਾਮ ਖ਼ਤਮ ਕਰਕੇ ਨਿੱਜੀ ਕੰਪਨੀਆਂ ਬਣ ਜਾਂਦੀਆਂ ਹਨ ਤਾਂ ਸਾਡੀਆਂ ਤਨਖ਼ਾਹਾਂ, ਪੈਨਸ਼ਨਾਂ ਵੀ ਸੁਰੱਖਿਅਤ ਨਹੀਂ ਰਹਿਣੀਆਂ | ਇਸ ਮੌਕੇ ਟੀ.ਐਸ.ਯੂ. ਦੇ ਆਗੂ ਜਸਪਾਲ ਕੁਮਾਰ ਕੋਟਲਾ, ਜਰਨੈਲ ਸਿੰਘ, ਹਰਭਜਨ ਸਿੰਘ, ਸੰਜੀਵ ਕੁਮਾਰ, ਹਰਪਾਲ ਸਿੰਘ ਸਚਿਨਦੀਪ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਰੂਪਨਗਰ ਵਿਖੇ ਅਸ਼ੀਰਵਾਦ ਦਿਵਸ ਮਨਾਇਆ <br/> ਅਗਲੀ ਖ਼ਬਰ ਗਲੋਬਲ ਸਕਿੱਲ ਡਿਵੈਲਪਮੈਂਟ ਲਈ ਸਾਂਝੇ ਸਹਿਯੋਗ ਲਈ ਵਿਚਾਰ ਵਟਾਂਦਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।