21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਿਹਤ ਬੀਮਾ ਯੋਜਨਾ ਤਹਿਤ ਹਨੂਮਾਨ ਮੰਦਰ ਨੂਰਪੁਰ ਬੇਦੀ 'ਚ ਸੁਵਿਧਾ ਕੈਂਪ ਲਗਾਇਆ <br/>

ਅਜੀਤ ਡੈਸਕ 18-02-2026
ਨੂਰਪੁਰ ਬੇਦੀ, 17 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਮੱਧ ਵਰਗ ਪਰਿਵਾਰਾਂ ਨੂੰ ਵਧੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਤਹਿਤ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਨੂਰਪੁਰ ਬੇਦੀ ਸਥਿਤ ਹਨੂਮਾਨ ਮੰਦਰ ਦੇ ਹਾਲ 'ਚ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿੱਥੇ ਨੂਰਪੁਰ ਬੇਦੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਏ ਨਾਗਰਿਕਾਂ ਨੇ ਵੱਡੀ ਗਿਣਤੀ ਵਿਚ ਆਪਣੇ ਸਿਹਤ ਬੀਮਾ ਕਾਰਡ ਤਿਆਰ ਕਰਵਾਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਿਧਾਇਕ ਚੱਢਾ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ | ਵਿਧਾਇਕ ਚੱਢਾ ਦੀ ਟੀਮ ਵਲੋਂ ਮੌਕੇ 'ਤੇ ਹੀ ਦਸਤਾਵੇਜ਼ਾਂ ਦੀ ਜਾਂਚ, ਡਾਟਾ ਐਂਟਰੀ ਅਤੇ ਯੋਗਤਾ ਪ੍ਰਮਾਣੀਕਰਨ ਦੀ ਕਾਰਵਾਈ ਕਰਕੇ ਲਾਭਪਾਤਰੀਆਂ ਦੇ ਕਾਰਡ ਤਿਆਰ ਕੀਤੇ ਗਏ | ਟੀਮ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਅਧੀਨ ਦਰਜ ਲਾਭਪਾਤਰੀ ਸਰਕਾਰੀ ਅਤੇ ਚੋਣਵੇਂ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾ ਸਕਦੇ ਹਨ | ਕੈਂਪ ਦੌਰਾਨ ਆਏ ਹੋਏ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਯੋਗਤਾ ਮਾਪਦੰਡ ਅਤੇ ਇਲਾਜ ਸੰਬੰਧੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਗ੍ਰਾਮ ਪੰਚਾਇਤ ਨੂਰਪੁਰ ਬੇਦੀ ਨੇ ਪੰਜਾਬ ਸਰਕਾਰ ਦੀ ਇਸ ਲੋਕ-ਕਲਿਆਣਕਾਰੀ ਪਹਿਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਧਾਇਕ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਪੱਧਰ 'ਤੇ ਕੈਂਪ ਲਗਾ ਕੇ ਸਿੱਧਾ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣਾ ਸਰਾਹਣਯੋਗ ਉਪਰਾਲਾ ਹੈ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ, ਯੂਥ ਪ੍ਰਧਾਨ ਸੰਜੀਵ ਚੇਚੀ, ਪ੍ਰਧਾਨ ਅਭੀ ਹੱਲਣ, ਨਿਸ਼ੀ ਸੈਣੀ, ਅਤੁਲ ਬਾਂਸਲ, ਮੁਨੀਸ਼ ਪੁਰੀ ਹਾਜ਼ਰ ਸਨ |


ਪਿਛਲੀ ਖ਼ਬਰ ਮਾਤਾ ਜੀਤੋ ਜੀ ਸੰਸਥਾ ਵਲੋਂ ਸਾਲਾਨਾ ਵਜ਼ੀਫਾ ਵੰਡ ਸਮਾਗਮ <br/> ਅਗਲੀ ਖ਼ਬਰ ਡੀ. ਏ. ਵੀ. ਸਕੂਲ ਰੂਪਨਗਰ ਵਿਖੇ ਅਸ਼ੀਰਵਾਦ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।