ਸ੍ਰੀ ਚਮਕੌਰ ਸਾਹਿਬ, 17 ਫਰਵਰੀ (ਜਗਮੋਹਣ ਸਿੰਘ ਨਾਰੰਗ)-ਆਯੂਸ਼ ਕਮਿਸ਼ਨਰ ਪੰਜਾਬ, ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਤੇ ਮੁਖੀ ਹੋਮਿਓਪੈਥੀ ਪੰਜਾਬ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਪਰਮਜੀਤ ਸੈਣੀ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ: ਰਾਜੀਵ ਜਿੰਦੀਆ ਦੀ ਅਗਵਾਈ ਵਿਚ ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਹਾਕਮ ਸਿੰਘ ਨੇ ਆਪਣੇ ਪੰਚਾਇਤ ਮੈਂਬਰਾਂ ਸਮੇਤ ਸਾਂਝੇ ਰੂਪ ਵਿਚ ਕੀਤਾ | ਇਸ ਕੈਂਪ ਵਿਚ ਆਯੂਰਵੈਦਿਕ ਅਫ਼ਸਰ ਡਾ: ਜਗਜੀਤ ਕੌਰ ਅਤੇ ਡਾ:ਰੀਨਾ ਨੇ 405 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਆਯੁਰਵੈਦਿਕ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਇਸ ਕੈਂਪ ਵਿਚ ਹੋਮਿਓਪੈਥੀ ਵਿਭਾਗ ਦੇ ਮੈਡੀਕਲ ਅਫ਼ਸਰ ਡਾ: ਭੁਪਿੰਦਰ ਸਿੰਘ ਵਲੋਂ 213 ਮਰੀਜ਼ਾਂ ਦਾ ਚੈੱਕ-ਅਪ ਕੀਤਾ ਗਿਆ ਤੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਮੈਡੀਕਲ ਟੀਮ ਵਿਚ ਦਿਨੇਸ਼ ਵਰਮਾ, ਸ੍ਰੀਮਤੀ ਸਵਰਨਪ੍ਰੀਤ ਕੌਰ ਫਾਰਮਾਸਿਸਟ ਅਤੇ ਸ੍ਰੀਮਤੀ ਅਰਵਿੰਦਰ ਕੌਰ, ਨਵਜੋਤ ਸਿੰਘ ਹੋਮਿਓਪੈਥੀ ਫਾਰਮਾਸਿਸਟ ਸ਼ਾਮਲ ਸਨ, ਜਦਿਕਿ ਕੈਂਪ ਨੂੰ ਸਫਲ ਬਣਾਉਣ ਲਈ ਗ੍ਰਾਮ ਪੰਚਾਇਤ, ਰਿਟਾ: ਬੀ.ਡੀ.ਪੀ.ਓ. ਚਰਨਜੀਤ ਸਿੰਘ ਖੇੜੀ, ਸਾਬਕਾ ਸਰਪੰਚ ਅਮਰ ਸੰਗਰਾਮ ਸਿੰਘ, ਮਾ: ਹਰਪਾਲ ਸਿੰਘ ਆਦਿ ਪਿੰਡ ਵਾਸੀਆਂ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਪੂਰਾ ਸਹਿਯੋਗ ਦਿੱਤਾ |