15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਹੋਲਾ ਮਹੱਲਾ ਮੌਕੇ ਪਾਬੰਦੀ ਦੇ ਹੁਕਮ ਜਾਰੀ

ਅਜੀਤ ਡੈਸਕ 19-02-2026
ਸ੍ਰੀ ਅਨੰਦਪੁਰ ਸਾਹਿਬ, 18 ਫਰਵਰੀ (ਜੇ ਐਸ ਨਿੱਕੂਵਾਲ)- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 27 ਫਰਵਰੀ ਤੋਂ 4 ਮਾਰਚ ਤੱਕ ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਦੇ ਸਤਲੁਜ ਦਰਿਆ, ਨਦੀਆਂ ਤੇ ਨਹਿਰਾਂ ਵਿਚ ਆਮ ਲੋਕਾਂ ਦੇ ਨਹਾਉਣ ਤੇ ਪੂਰਨ ਰੂਪ ਵਿਚ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਸ ਸਬੰਧੀ ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਬਹੁਤ ਜ਼ਿਆਦਾ ਲੋਕ ਸਤਲੁਜ ਦਰਿਆ ਤੇ ਨਹਿਰਾਂ ਵਿਚ ਨਹਾਉਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਮੰਦਭਾਗੀ ਘਟਨਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ ਜਿਸ ਕਾਰਨ ਸਤਲੁਜ ਦਰਿਆ ਤੇ ਨਹਿਰਾਂ ਵਿਚ ਨਹਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਵਲੋ ਹੋਲੇ ਮੁਹੱਲਾ ਮੌਕੇ ਆਉਣ ਵਾਲੀਆਂ ਸੰਗਤਾਂ ਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ |


ਪਿਛਲੀ ਖ਼ਬਰ ਕੁਲਵਿੰਦਰ ਸਿੰਘ ਪੰਜੋਲਾ ਨੂੰ ਘਰ 'ਚ ਕੀਤਾ ਬੰਦ ਅਗਲੀ ਖ਼ਬਰ ਸ਼ਨੀਦੇਵ ਮੰਦਰ ਪ੍ਰਤਿਸ਼ਠਾ ਤੇ ਸਾਲਾਨਾ ਭੰਡਾਰਾ ਦੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।