ਪੁਰਖਾਲੀ, 18 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਕਿਸਾਨ ਆਗੂ ਕੁਲਵਿੰਦਰ ਸਿੰਘ ਪੰਜੋਲਾ ਨੂੰ ਪੁਲਿਸ ਨੇ ਅੱਜ ਤੜਕੇ ਤੜਕੇ ਉਨਾਂ ਦੇ ਘਰ ਪੁੱਜ ਕੇ ਉਨ੍ਹਾਂ ਨੂੰ ਘਰ 'ਚ ਬੰਦ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ ਪੰਜੋਲਾ ਨੇ ਦੱਸਿਆ ਕਿ ਅੱਜ ਤੜਕਸਾਰ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਘਰ ਤੇ ਪਹੁੰਚੀ ਤੇ ਉਨ੍ਹਾਂ ਨੂੰ ਡਿਟੇਨ ਕੀਤਾ ਗਿਆ, ਉਨ੍ਹਾਂ ਨੇ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੂੰ ਪੁੱਛਿਆ ਕਿ ਭਾਈ ਦੱਸੋ ਕੀ ਗੱਲਬਾਤ ਹੈ ਤਾਂ ਅੱਗੋਂ ਮੁਲਾਜ਼ਮਾਂ ਕੋਲ ਕੋਈ ਜਵਾਬ ਨਹੀਂ ਸੀ ਤੇ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਹ ਵੀ ਟਾਲ਼ਾ ਮਟੋਲ ਕਰਦੇ ਰਹੇ | ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪੁੱਛਿਆ ਕਿ ਦੱਸੋ ਕੀ ਸਾਡੀ ਕਾਲ ਹੈ ਜਾਂ ਅਸੀਂ ਕਿਸੇ ਮੰਤਰੀ ਤੋਂ ਸਵਾਲ ਪੁੱਛਣੇ ਹਨ ਜਾਂ ਕਿਤੇ ਅਸੀਂ ਧਰਨਾ ਲਾਉਣਾ ਹੈ ਤਾਂ ਮੁਲਾਜ਼ਮਾਂ ਕੋਲ ਕੋਈ ਜਵਾਬ ਨਹੀਂ ਸੀ | ਉਨ੍ਹਾਂ ਨੂੰ ਕਿਹਾ ਕਿ ਪੁਲਿਸ ਸਰਕਾਰ ਦੀ ਸ਼ਹਿ ਤੇ ਉਨ੍ਹਾਂ ਨੂੰ ਜਾਣ ਬੁਝ ਕੇ ਤੰਗ ਪਰੇਸ਼ਾਨ ਕਰ ਰਹੀ | ਉਨਾਂ ਕਿਹਾ ਕਿ ਉਨਾਂ ਨੂੰ ਸੱਚ ਬੋਲਣ ਅਤੇ ਲੋਕਾਂ ਦੀ ਆਵਾਜ਼ ਉਠਾਉਣ ਬਦਲੇ ਬਿਨਾਂ ਵਜਾ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ |