15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕੋਲਾ ਵਾਲਾ ਟੋਬਾ ਸੜਕ 'ਤੇ ਹੋਟਲ 'ਚ ਦੇਹ ਵਪਾਰ ਦਾ ਭੰਡਾ ਫੋੜ <br/>

ਅਜੀਤ ਡੈਸਕ 19-02-2026
ਸ੍ਰੀ ਅਨੰਦਪੁਰ ਸਾਹਿਬ, 18 ਫ਼ਰਵਰੀ (ਜੇ ਐਸ਼ ਨਿੱਕੂਵਾਲ)-ਸਥਾਨਕ ਪੁਲਿਸ ਨੇ ਕੋਲਾ ਵਾਲਾ ਟੋਬਾ ਸੜਕ ਸਥਿਤ ਇੱਕ ਹੋਟਲ ਵਿਚ ਚੱਲ ਰਹੇ ਕਥਿਤ ਦੇਹ ਵਪਾਰ ਦੇ ਧੰਦੇ ਦਾ ਭੰਡਾ ਫੋੜ ਕਰਦਿਆਂ ਤਿੰਨ ਮਹਿਲਾਵਾਂ ਨੂੰ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਥਾਣਾ ਮੁਖੀ ਦਾਨਿਸ਼ਵਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਰੋਜ਼ਾਨਾ ਗਸ਼ਤ ਦੌਰਾਨ ਉਨ੍ਹਾਂ ਨੂੰ ਭਰੋਸੇਯੋਗ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਕਿ ਉਕਤ ਸੜਕ 'ਤੇ ਸਥਿਤ 'ਸ਼ੇਰੇ ਪੰਜਾਬ' ਨਾਮਕ ਹੋਟਲ ਵਿਚ ਗੁਰਮੁਖ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਚੇਹੜ ਮਜਾਰਾ, ਵਲੋਂ ਦੇਹ ਵਪਾਰ ਦਾ ਗ਼ੈਰਕਾਨੰੂਨੀ ਧੰਦਾ ਚਲਾਇਆ ਜਾ ਰਿਹਾ ਹੈ | ਜਿਸ ਤੋਂ ਬਾਅਦ ਉਕਤ ਸੂਚਨਾ ਦੇ ਆਧਾਰ ਤੇ ਤੁਰੰਤ ਛਾਪੇਮਾਰੀ ਕੀਤੀ ਗਈ | ਛਾਪੇਮਾਰੀ ਦੌਰਾਨ ਮੌਕੇ 'ਤੇ ਤਿੰਨ ਮਹਿਲਾਵਾਂ ਨੂੰ ਬਰਾਮਦ ਕੀਤਾ ਗਿਆ | ਜਦੋਂਕਿ ਮੁਲਜ਼ਮ ਗੁਰਮੁਖ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਪੁਲੀਸ ਨੇ ਮੁਕੱਦਮਾ ਨੰਬਰ 326 ਅਧੀਨ ਧਾਰਾ 3, 4 ਅਤੇ 5 ਅਨੈਤਿਕ ਤੱਸਕਰੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਮੁਖੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇੱਕ ਪਵਿੱਤਰ ਧਾਰਮਿਕ ਸ਼ਹਿਰ ਹੈ ਅਤੇ ਇੱਥੇ ਕਿਸੇ ਵੀ ਤਰ੍ਹਾਂ ਦੀ ਗ਼ੈਰਕਾਨੰੂਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲੀਸ ਨਾਲ ਸਾਂਝੀ ਕਰਨ | ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਵਿਕਾਸ ਕਾਰਜਾਂ ਸੰਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ ਨਗਰ ਕੌਂਸਲ ਵਲੋਂ ਗੰਦਗੀ ਫੈਲਾਉਣ ਅਤੇ ਸਿੰਗਲ ਵਰਤੋਂ ਪਲਾਸਟਿਕ ਖ਼ਿਲਾਫ਼ ਕੱਟੇ ਚਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।