15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਵਿਕਾਸ ਕਾਰਜਾਂ ਸੰਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਸਮੀਖਿਆ ਮੀਟਿੰਗ <br/>

ਅਜੀਤ ਡੈਸਕ 19-02-2026
ਸ੍ਰੀ ਚਮਕੌਰ ਸਾਹਿਬ, 18 ਫਰਵਰੀ (ਜਗਮੋਹਣ ਸਿੰਘ ਨਾਰੰਗ)-ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਮੀਨੀ ਪੱਧਰ ਉੱਤੇ ਕਰਨ ਅਤੇ ਬਲਾਕ ਪੱਧਰ ਉੱਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਿਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੱਥੇ ਵੀ ਰੁਕਾਵਟਾਂ ਆ ਰਹੀਆਂ ਹਨ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸਹੂਲਤ, ਸਫ਼ਾਈ ਪ੍ਰਬੰਧ ਅਤੇ ਪੇਂਡੂ ਢਾਂਚਾਗਤ ਵਿਕਾਸ ਨਾਲ ਸੰਬੰਧਿਤ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ ਮਿਲਣਾ ਯਕੀਨੀ ਬਣਾਇਆ ਜਾਵੇ ਅਤੇ ਜਨਤਕ ਭਲਾਈ ਵਾਲੇ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਂਦੀ ਜਾਵੇ | ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਵਿਕਾਸ ਕਾਰਜਾਂ ਨੂੰ ਅਮਲ ਵਿਚ ਲਿਆਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਕੇ ਪਿੰਡਾਂ ਅਤੇ ਸ਼ਹਿਰਾਂ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਇਸ ਉਪਰੰਤ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਮੌਕਾ ਦੇਖਿਆ ਗਿਆ ਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਅਵਿਕੇਸ਼ ਗੁਪਤਾ, ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਤਹਿਸੀਲਦਾਰ ਰਮਨ ਕੁਮਾਰ, ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਬੀ ਡੀ ਪੀ.ਓ. ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਥਰਮਲ ਦੀ ਸੁਆਹ ਵਾਲੀਆਂ ਗੱਡੀਆਂ ਰੋਕ ਕੇ ਇਲਾਕੇ ਦੇ ਪਿੰਡਾਂ ਨੇ ਕੀਤੀ ਸੁਆਹ ਦੀ ਮੰਗ <br/> ਅਗਲੀ ਖ਼ਬਰ ਕੋਲਾ ਵਾਲਾ ਟੋਬਾ ਸੜਕ 'ਤੇ ਹੋਟਲ 'ਚ ਦੇਹ ਵਪਾਰ ਦਾ ਭੰਡਾ ਫੋੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।