ਘਨੌਲੀ, 18 ਫਰਵਰੀ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਦੇ ਲੋਦੀ ਮਾਜਰਾ ਘਨੌਲੀ ਦੇ ਅਹੁਦੇਦਾਰਾਂ ਨਿਰਮਲ ਸਿੰਘ ਲੋਦੀ ਮਾਜਰਾ ਗਿਆਨ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਦਬੁਰਜੀ ਮੱਧੋ ਮਾਜਰਾ ਵਿਖੇ ਪਲਾਂਟ ਦੀਆਂ ਝੀਲਾਂ ਵਿੱਚੋਂ ਸਵਾਹ ਚੁੱਕਣ ਤੇ ਖਾਲੀ ਹੋ ਗਈਆਂ ਹਨ ਤੇ ਉਸ ਵਿਚ ਪਾਣੀ ਛੱਡ ਦਿੱਤਾ ਗਿਆ ਜਿਸ ਕਾਰਨ ਦਬੁਰਜੀ ਮਧੋ ਮਾਜਰਾ ਰਣਜੀਤਪੁਰਾ ਦੇ ਕਿਸਾਨਾਂ ਦੀਆਂ ਜਮੀਨਾਂ ਸੇਮ ਕਾਰਨ ਬਰਬਾਦ ਹੋ ਗਈਆਂ ਹਨ ਉਹਨਾਂ ਨੇ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਦਿੱਤਾ ਜਾਵੇ | ਉਹਨਾਂ ਨੇ ਕਿਹਾ ਇਸ ਸੰਬੰਧ ਵਿਚ 26 ਫਰਵਰੀ ਨੂੰ ਥਰਮਲ ਪਲਾਂਟ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ | ਇਸ ਮੌਕੇ ਮਾਸਟਰ ਜਗਤਾਰ ਸਿੰਘ ਮਾਸਟਰ ਅਵਤਾਰ ਸਿੰਘ, ਗੁਰਜੀਤ ਸਿੰਘ, ਹਰਬੰਸ ਸਿੰਘ, ਪਰਮਜੀਤ ਸਿੰਘ, ਸਵਰਨ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |