15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਵੰਡੇ ਵਜ਼ੀਫ਼ੇ <br/>

ਅਜੀਤ ਡੈਸਕ 19-02-2026
ਸ੍ਰੀ ਚਮਕੌਰ ਸਾਹਿਬ, 18 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸੈਸ਼ਨ 2024-25 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ 70 ਪ੍ਰਤੀਸ਼ਤ ਤੋਂ ਵੱਧ ਨੰਬਰ ਲੈ ਕੇ ਨਗਦ ਵਜ਼ੀਫ਼ਾ ਪ੍ਰਾਪਤ ਕੀਤਾ | ਸ਼ੋ੍ਰਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਅਤੇ ਗਿਆਨੀ ਗੁਰਮੁਖ ਸਿੰਘ ਢੋਲੇਵਾਲ ਮੈਨੇਜਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਲੋਂ ਵਿਸ਼ੇਸ਼ ਤੌਰ 'ਤੇ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ ਗਏ | 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਜਸ਼ਨਦੀਪ ਸਿੰਘ, ਜਸਕਰਨ ਸਿੰਘ, ਰਾਜਦੀਪ ਸਿੰਘ, ਸਿਮਰਨਜੀਤ ਕੌਰ, ਰਮਨਪ੍ਰੀਤ ਕੌਰ ਨੂੰ ਨਗਦ 21 ਸੋ ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫ਼ਾ ਦਿੱਤਾ ਗਿਆ | ਕਾਲਜ ਪਿ੍ੰਸੀਪਲ ਡਾ ਬਲਜੀਤ ਸਿੰਘ ਨੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਭਾਈ ਜੀਵਨਜੀਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਪ੍ਰੋ ਸੁਖਵਿੰਦਰ ਕੌਰ ਪੰਜਾਬੀ ਵਿਭਾਗ, ਗੁਰਜਿੰਦਰ ਸਿੰਘ ਧਾਰਮਿਕ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਹੋਲਾ ਮਹੱਲਾ ਮੌਕੇ 3 ਮਾਰਚ ਨੂੰ ਹੋਵੇਗਾ ਇਕ ਰੋਜ਼ਾ ਗਤਕਾ ਤੇ ਕਬੱਡੀ ਕੱਪ <br/> ਅਗਲੀ ਖ਼ਬਰ ਲੋੜਵੰਦ ਮਾਪਿਆਂ ਦੀਆਂ ਲੜਕੀਆਂ ਦੇ ਕਰਵਾਏ ਵਿਆਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।