ਨੂਰਪੁਰ ਬੇਦੀ, 18 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮਿ੍ਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ 19 ਫਰਵਰੀ, ਵੀਰਵਾਰ ਨੂੰ ਸਿਵਲ ਹਸਪਤਾਲ ਸਿੰਘਪੁਰ ਵਿਖੇ ਬਜ਼ੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਮਾਹਰ ਡਾਕਟਰਾਂ ਦੀਆਂ ਟੀਮਾਂ ਵਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐਨ.ਸੀ.ਡੀ. ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈਕ-ਅੱਪ, ਅੱਖਾਂ ਦੀ ਜਾਂਚ, ਫਿਜ਼ੀਉਥੈਰੇਪੀ ਅਤੇ ਮਨੋਰੋਗ/ਕਲੀਨਿਕਲ ਮਨੋਵਿਗਿਆਨਕ ਮੁਲਾਂਕਣ ਸਬੰਧੀ ਚੈੱਕਅਪ ਕੀਤਾ ਜਾਵੇਗਾ | ਸ੍ਰੀਮਤੀ ਅੰਮਿ੍ਤਾ ਬਾਲਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਕੈਪ 'ਚ ਪੈਨਸ਼ਨ ਸਕੀਮਾਂ ਦੇ ਫਾਰਮ ਅਤੇ ਸੀਨੀਅਰ ਸਿਟੀਜ਼ਨ ਕਾਰਡ ਵੀ ਬਣਾਏ ਜਾਣਗੇ |