15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਗੁਰਦੁਆਰਾ ਕਤਲਗੜ੍ਹ ਸਾਹਿਬ ਦੇ ਅੱਗਿਓਾ ਮੋਟਰਸਾਈਕਲ ਚੋਰੀ <br/>

ਅਜੀਤ ਡੈਸਕ 19-02-2026
ਸ੍ਰੀ ਚਮਕੌਰ ਸਾਹਿਬ, 18 ਫਰਵਰੀ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਮੱਥਾ ਟੇਕਣ ਗਏ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ ਕਰ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਗਪਾਲ ਸਿੰਘ ਪੁੱਤਰ ਰਤਨ ਸਿੰਘ ਵਾਸੀ ਪਿੰਡ ਜਟਾਣਾ ਨੇ ਦੱਸਿਆ ਕਿ ਉਹ ਬੀਤੇ ਦਿਨ ਸ਼ਾਮ ਸੱਤ ਵਜੇ ਆਪਣੇ ਪਰਿਵਾਰ ਨਾਲ ਮੋਟਰਸਾਈਕਲ ਨੰਬਰ ਪੀ ਬੀ 12 ਟੀ 5112 ਉੱਤੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸੀ ਸਿਰਫ਼ ਦਸ ਬਾਰਾਂ ਮਿੰਟ ਤੋਂ ਬਾਅਦ ਜਦੋਂ ਗੁਰਦੁਆਰਾ ਸਾਹਿਬ ਤੋਂ ਬਾਹਰ ਆਏ ਤਾਂ ਮੋਟਰ ਸਾਈਕਲ ਉਸ ਥਾਂ ਤੇ ਨਹੀਂ ਜਿਸ ਦੀ ਕਾਫ਼ੀ ਭਾਲ ਕੀਤੀ ਪ੍ਰੰਤੂ ਮੋਟਰ ਸਾਈਕਲ ਦਾ ਕੋਈ ਪਤਾ ਨਹੀਂ ਲੱਗਾ ਨੇੜਲੀਆਂ ਦੁਕਾਨਾਂ ਦੇ ਕੈਮਰਿਆਂ ਵਿਚ ਇੱਕ ਵਿਅਕਤੀ ਮੋਟਰ ਸਾਈਕਲ ਰੋੜ ਕੇ ਲਿਜਾਂਦਾ ਦਿਖਾਈ ਦੇ ਰਿਹਾ ਹੈ | ਜਗਪਾਲ ਸਿੰਘ ਨੇ ਦੱਸਿਆ ਕਿ ਉਸ ਨੇ ਇਸ ਚੋਰੀ ਦੀ ਘਟਨਾ ਦੀ ਸ਼ਿਕਾਇਤ ਪੁਲਿਸ ਥਾਣਾ ਸ੍ਰੀ ਚਮਕੌਰ ਸਾਹਿਬ ਵਿਖੇ ਦਰਜ ਕਰਵਾ ਦਿੱਤੀ ਹੈ |

ਪਿਛਲੀ ਖ਼ਬਰ ਅੱਖਾਂ ਅਤੇ ਦੰਦਾਂ ਮੁਫ਼ਤ ਜਾਂਚ ਕੈਂਪ 22 ਨੂੰ ਅਗਲੀ ਖ਼ਬਰ ਸਾਲਾਨਾ ਲੰਗਰ ਦੀਆਂ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।