15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੂਬਾ ਪੱਧਰੀ ਸਾਇੰਸ ਦੀ ਸੀਨੀਅਰ ਵਰਗ ਪ੍ਰਦਰਸ਼ਨੀ 'ਚ ਸਕੂਲ ਰਾਏਪੁਰ ਨੇ ਪੰਜਾਬ 'ਚ ਕੀਤਾ ਦੂਜਾ ਸਥਾਨ ਹਾਸਿਲ <br/>

ਅਜੀਤ ਡੈਸਕ 19-02-2026
ਨੂਰਪੁਰ ਬੇਦੀ, 18 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਸਾਲ 2025-26 ਲਈ ਮਨਿਸਟਰੀ ਆਫ਼ ਐਜੂਕੇਸ਼ਨ, ਐਨ.ਸੀ.ਈ.ਆਰ.ਟੀ. ਅਤੇ ਐਸ.ਸੀ.ਈ.ਆਰ.ਟੀ. ਦੇ ਨਿਯਮਾਂ ਅਨੁਸਾਰ ਪੰਜਾਬ ਪੱਧਰੀ ਸੀਨੀਅਰ ਵਰਗ ਦੀ ਸਾਇੰਸ ਪ੍ਰਦਰਸ਼ਨੀ ਜੀ.ਐਨ.ਏ. ਯੂਨੀਵਰਸਿਟੀ, ਫਗਵਾੜਾ ਵਿਖੇ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਰਾਏਪੁਰ, ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਅਤੇ ਅੰਮਿ੍ਤ ਪ੍ਰੀਤ ਕੌਰ ਨੇ ਸੀਨੀਅਰ ਵਰਗ (ਨੌਵੀਂ ਅਤੇ ਦਸਵੀਂ ਕਲਾਸ) ਦੇ ਹੈਲਥ ਐਂਡ ਹਾਈਜੀਨ ਥੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਵਿਚ ਦੂਜਾ ਸਥਾਨ ਹਾਸਲ ਕੀਤਾ | ਗਾਈਡ ਅਧਿਆਪਕ ਜਗਜੀਤ ਸਿੰਘ ਦੀ ਰਹਿਨੁਮਾਈ ਹੇਠ ਵਿਦਿਆਰਥੀ ਪਹਿਲਾਂ ਬਲਾਕ ਪੱਧਰ 'ਤੇ ਪਹਿਲਾ ਸਥਾਨ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਰੂਪਨਗਰ ਪੱਧਰ 'ਤੇ ਵੀ ਪਹਿਲਾ ਸਥਾਨ ਹਾਸਲ ਕਰ ਚੁੱਕੇ ਸਨ | ਸਕੂਲ ਮੁਖੀ ਸੀਮਾ ਦੇਵੀ ਨੇ ਸਾਇੰਸ ਅਧਿਆਪਕ ਜਗਜੀਤ ਸਿੰਘ ਅਤੇ ਸਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਸਕੂਲ ਲਈ ਮਾਣ ਵਾਲੀ ਗੱਲ ਹੈ | ਡੀ ਏ ਓ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਅਤੇ ਡਾਈਟ ਪਿ੍ੰ ਮੋਨਿਕਾ ਭੁਟਾਨੀ ਵਲੋਂ ਵੀ ਵਿਦਿਆਰਥੀਆਂ ਅਤੇ ਗਾਈਡ ਅਧਿਆਪਕ ਨੂੰ ਵਧਾਈ ਦਿੰਦਿਆਂ ਰਾਸ਼ਟਰੀ ਪੱਧਰ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਹੁਣ ਗੁਰਲਾਲ ਸਿੰਘ, ਹਰਸ਼ਦੀਪ ਸਿੰਘ, ਆਰਵ ਭਾਰਦਵਾਜ, ਆਰੀਅਨ, ਸਹਿਜਪ੍ਰੀਤ ਸਿੰਘ ਅਤੇ ਅੰਮਿ੍ਤਪ੍ਰੀਤ ਕੌਰ ਸਮੇਤ ਛੇ ਵਿਦਿਆਰਥੀ ਰਾਸ਼ਟਰੀ ਪੱਧਰ ਲਈ ਨੋਮੀਨੇਟ ਹੋਏ ਹਨ | ਇਹ ਵਿਦਿਆਰਥੀ ਐਨ.ਸੀ.ਈ.ਆਰ.ਟੀ. ਅੱਗੇ ਆਪਣੀ ਪ੍ਰੈਜ਼ੈਂਟੇਸ਼ਨ ਪੇਸ਼ ਕਰਨਗੇ ਅਤੇ ਚੋਣ ਹੋਣ 'ਤੇ ਪੰਜਾਬ ਦੀ ਪ੍ਰਤੀਨਿਧਤਾ ਕਰਨਗੇ |

ਪਿਛਲੀ ਖ਼ਬਰ ਮੁਹਾਲੀ 'ਚ ਆਈ. ਟੀ. ਕੰਪਨੀ ਦੇ ਮਾਲਕ ਦੇ ਘਰ ਬਾਹਰ ਫਾਈਰਿੰਗ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਣੀ ਮਾਜਰਾ ਵਿਖੇ ਮਹਾਨ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।