29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹਿਮਾਚਲ ਸਰਕਾਰ ਵਲੋਂ ਵਾਹਨ ਐਂਟਰੀ ਟੈਕਸ ਨੂੰ ਲੈ ਕੇ ਤੁਗ਼ਲਕੀ ਫ਼ਰਮਾਨ ਜਾਰੀ

ਅਜੀਤ ਡੈਸਕ 20-02-2026
ਨੰਗਲ, 19 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ 1 ਅਪ੍ਰੈਲ ਤੋਂ ਵੱਖ-ਵੱਖ ਸੂਬਿਆਂ ਤੋਂ ਕਾਰ ਰਾਹੀਂ ਹਿਮਾਚਲ ਪ੍ਰਦੇਸ਼ ਵਿਚ ਆਉਣ ਵਾਲੇ ਸੈਲਾਨੀਆਂ ਅਤੇ ਸ਼ਰਧਾਲੂਆਂ ਕੋਲੋਂ ਹੁਣ ਹਿਮਾਚਲ ਐਂਟਰੀ ਟੈਕਸ ਪਰਚੀ ਦਾ ਵਾਧੂ ਵਿੱਤੀ ਬੋਝ ਪਾਇਆ ਜਾਵੇਗਾ ਪਰ ਜੋ ਹਿਮਾਚਲ ਵਾਸੀਆਂ ਤੇ ਲਾਗੂ ਨਹੀਂ ਹੋਵੇਗਾ | ਦੱਸਣਯੋਗ ਹੈ ਕਿ ਚਾਲੂ ਵਿੱਤੀ ਵਰੇ੍ਹ 2025 -26 ਵਿਚ ਹਿਮਾਚਲ ਸਰਕਾਰ ਵਲੋਂ ਐਂਟਰੀ ਟੈਕਸ ਚੈੱਕ ਪੁਆਇੰਟਾਂ 'ਤੇ ਪੰਜ-ਸੀਟਰ ਕਾਰਾਂ ਤੋਂ 24 ਘੰਟਿਆਂ ਲਈ 60 ਰੁਪਏ ਵਸੂਲੇ ਜਾਂਦੇ ਸਨ, ਪਰ 1 ਅਪ੍ਰੈਲ ਤੋਂ ਹੁਣ ਹਿਮਾਚਲ ਸਰਕਾਰ ਨੇ ਐਂਟਰੀ ਟੈਕਸ 60 ਤੋਂ ਵਧਾ ਕੇ 100 ਰੁਪਏ ਕੀਤੇ ਜਾਣ ਦਾ ਨਾਦਰਸ਼ਾਹੀ ਫ਼ਰਮਾਨ ਜਾਰੀ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਖ਼ਾਸ ਕਰ ਹਿਮਾਚਲ ਦੀ ਸਰਹੱਦ ਤੇ ਵਸੇ ਨੰਗਲ ਅਤੇ ਆਸ ਪਾਸ ਦੇ ਇਹ ਇਲਾਕਿਆਂ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਐਡਵੋਕੇਟ ਪਰਮਜੀਤ ਸਿੰਘ ਪੰਮਾ, ਕੌਂਸਲਰ ਦੀਪਕ ਨੰਦਾ, ਖੱਬੇ ਪੱਖੀ ਆਗੂ ਸੁਰਜੀਤ ਸਿੰਘ ਢੇਰ, ਬ੍ਰਾਹਮਣ ਸਭਾ ਦੇ ਆਗੂ ਰਮਨ ਸ਼ਰਮਾ ਆਦਿ ਨੇ ਕਿਹਾ ਕਿ ਹਿਮਾਚਲ ਸਰਕਾਰ ਦੂਜੇ ਰਾਜਾਂ ਤੋਂ ਹਿਮਾਚਲ ਆਉਣ ਵਾਲੇ ਸ਼ਰਧਾਲੂਆਂ ਤੇ ਸੈਲਾਨੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਹਿਮਾਚਲ ਸਰਕਾਰ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ ਹੈ, ਤਾਂ ਉਹ ਜ਼ੋਰਦਾਰ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਸਮਝੌਤੇ ਿਖ਼ਲਾਫ਼ ਕਾਂਗਰਸ ਵਲੋਂ ਡੀ. ਸੀ. ਨੂੰ ਮੰਗ ਪੱਤਰ ਅਗਲੀ ਖ਼ਬਰ ਭਾਰਤ-ਅਮਰੀਕਾ ਸਮਝੌਤਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ- ਪਰਮਿੰਦਰ ਸਿੰਘ ਸੋਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।