ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ
ਅਜੀਤ ਡੈਸਕ
20-02-2026
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਹੜਤਾਲ ਵਿਚ ਵਾਧਾ ਕੀਤਾ ਜਾਵੇਗਾ | ਅੰਦੋਲਨ ਤੇਜ਼ ਕੀਤਾ ਜਾਵੇਗਾ | ਹੜਤਾਲ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋਣ ਕਾਰਨ ਸਫ਼ਾਈ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਵਸਨੀਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਜਗਦੀਪ ਸਿੰਘ, ਰੋਕੀ, ਅਸ਼ੋਕ ਕੁਮਾਰ, ਰਾਜੀਵ ਕੁਮਾਰ, ਲਲਿਤ ਕੁਮਾਰ ਅਤੇ ਹੋਰ ਸਫ਼ਾਈ ਕਰਮਚਾਰੀ ਮੌਜੂਦ ਸਨ |