28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹੋਲਾ ਮਹੱਲਾ ਮੌਕੇ 1 ਤੇ 2 ਮਾਰਚ ਨੂੰ ਚਰਨ ਗੰਗਾ ਸਟੇਡੀਅਮ ਵਿਚ ਹੋਣਗੀਆਂ ਵਿਰਾਸਤੀ ਖੇਡਾਂ- ਡੀ. ਸੀ.

ਅਜੀਤ ਡੈਸਕ 20-02-2026
• ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਵਿਰਾਸਤੀ ਖੇਡਾਂ ਦੇ ਸੰਬੰਧ ਵਿਚ ਕੀਤੀ ਵਿਸ਼ੇਸ਼ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ, 19 ਫਰਵਰੀ (ਜੇ ਐਸ ਨਿੱਕੂਵਾਲ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰਜਯੋਤੀ ਸਿੰਘ ਨੇ ਦੱਸਿਆ ਹੈ ਕਿ ਹੋਲਾ ਮਹੱਲਾ ਦੌਰਾਨ ਚਰਨ ਗੰਗਾ ਸਟੇਡੀਅਮ ਵਿਚ 1 ਤੇ 2 ਮਾਰਚ ਨੂੰ ਵਿਰਾਸਤੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਪੰਜਾਬ ਦੀ ਅਮੀਰ ਵਿਰਾਸਤ ਦੀ ਝਲਕ ਨਜ਼ਰ ਆਵੇਗੀ | ਵਿਰਾਸਤੀ ਖੇਡਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਰੱਖੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ 1 ਮਾਰਚ ਨੂੰ ਵਿਰਾਸਤੀ ਖੇਡਾਂ ਦੀ ਸ਼ੁਰੂਆਤ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਦਰਸਾਉਂਦੇ ਭੰਗੜੇ ਤੋਂ ਹੋਵੇਗੀ ਅਤੇ 2 ਮਾਰਚ ਨੂੰ ਸਮਾਪਤੀ ਪੰਜਾਬ ਦੇ ਲੋਕ ਨਾਚ ਗਿੱਧੇ ਤੋਂ ਕੀਤੀ ਜਾਵੇਗੀ |
ਉਨ੍ਹਾਂ ਨੇ ਦੱਸਿਆ ਕਿ ਵਿਰਾਸਤੀ ਖੇਡਾਂ ਦੌਰਾਨ ਘੋੜ ਦੌੜ, ਗੱਤਕਾ, ਤੀਰ ਅੰਦਾਜ਼ੀ, ਕਿੱਲਾ ਪੁੱਟਣਾ, ਕਵੀਸ਼ਰੀ ਤੇ ਦਸਤਾਰ ਬੰਦੀ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਿਰਾਸਤੀ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਰੂਪਨਗਰ ਕਰਨਗੇ, ਜਦੋਂ ਕਿ ਇਨਾਮਾਂ ਦੀ ਵੰਡ 2 ਮਾਰਚ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤੀ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ਚਰਨ ਗੰਗਾ ਸਟੇਡੀਅਮ ਵਿਚ ਆਮ ਆਦਮੀ ਕਲੀਨਿਕ ਅਤੇ ਮੁੱਖ ਮੰਤਰੀ ਸਿਹਤ ਯੋਜਨਾਂ ਦੀ ਸਹੂਲਤ ਵੀ ਸ਼ਰਧਾਲੂਆਂ ਨੂੰ ਉਪਲਬਧ ਹੋਵੇਗੀ | ਭਾਗ ਲੈਣ ਵਾਲੇ ਖਿਡਾਰੀਆਂ ਦੇ ਠਹਿਰਨ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਰੂਤੀ ਸ਼ਰਮਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਡੀ. ਸੀ. ਵਲੋਂ ਨਿਰਦੇਸ਼ ਅਗਲੀ ਖ਼ਬਰ ਧਾਰਮਿਕ ਸਮਾਗਮ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।