26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਮੈਗਾ ਐਡਮਿਸ਼ਨ ਮੇਲਾ ਭਲਕੇ

ਅਜੀਤ ਡੈਸਕ 20-02-2026
ਬੇਲਾ, 19 ਫਰਵਰੀ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਭਲਕੇ ਮੈਗਾ ਐਡਮਿਸ਼ਨ ਮੇਲਾ ਲਗਾਇਆ ਜਾ ਰਿਹਾ ਹੈ | ਪਿ੍ੰਸੀਪਲ ਡਿੰਪਲ ਢਿੱਲੋਂ ਜੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਭਲਕੇ 21 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਇਸ ਮੇਲੇ ਦੌਰਾਨ ਵੱਖ-ਵੱਖ ਜਮਾਤਾਂ ਵਿਚ ਦਾਖ਼ਲ ਹੋਣ ਵਾਲੇ ਬੱਚਿਆਂ ਨੂੰ ਦਾਖਲਾ ਫ਼ੀਸ ਵਿਚ 15 ਪ੍ਰਤੀਸ਼ਤ ਤੱਕ ਦੀ ਛੋਟ ਦਿੱਤੀ ਜਾਵੇਗੀ | ਪਿ੍ੰਸੀਪਲ ਢਿੱਲੋਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਕਿਹਾ ਕਿ ਉਹ ਸੰਸਥਾ ਵਲੋਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਸ ਮੇਲੇ ਵਿਚ ਹੰੁਮ੍ਹ ਹੁਮਾ ਕੇ ਸ਼ਿਰਕਤ ਕਰਨ | ਚਾਹਵਾਨ ਮਾਪੇ ਆਪਣੇ ਬੱਚੇ ਦੇ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਦੀ ਫੋਟੋ ਕਾਪੀ ਨਾਲ ਲੈ ਕੇ ਜ਼ਰੂਰ ਪਹੁੰਚਣ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਸਰੀ ਅਤੇ ਪ੍ਰੀ ਨਰਸਰੀ ਵਿਚ ਦਾਖ਼ਲ ਹੋਣ ਵਾਲੇ ਪਹਿਲੇ 75 ਬੱਚਿਆਂ ਤੋਂ ਕੋਈ ਵੀ ਦਾਖ਼ਲਾ ਫ਼ੀਸ ਨਹੀਂ ਲਈ ਜਾਵੇਗੀ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਅਤੇ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਇਲਾਕੇ ਦੀ ਇਸ ਸੰਸਥਾ ਵਿਖੇ ਵੱਧ ਤੋਂ ਵੱਧ ਦਾਖਲ ਕਰਵਾਉਣ | ਸਮੂਹ ਮਾਪੇ ਉਪਰੋਕਤ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ |
ਪਿਛਲੀ ਖ਼ਬਰ ਪੀ .ਡਬਲਿਊ. ਡੀ. ਫੀਲਡ ਤੇ ਵਰਕਸ਼ਾਪ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਐੱਨ. ਪੀ. ਐੱਸ. ਕਰਮਚਾਰੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।