ਪੀ .ਡਬਲਿਊ. ਡੀ. ਫੀਲਡ ਤੇ ਵਰਕਸ਼ਾਪ ਯੂਨੀਅਨ ਦੀ ਮੀਟਿੰਗ
ਅਜੀਤ ਡੈਸਕ
20-02-2026
ਇਸ ਮੌਕੇ ਤੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਦੇ ਮੁਖੀ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ | ਜਲ ਸਪਲਾਈ ਵਿਭਾਗ ਦੇ 320 ਆਊਟਸੋਰਸ ਅਤੇ ਇਨਲਿਸਟਡ ਕਾਮਿਆਂ ਨੂੰ ਵਿਭਾਗ ਵਿੱਚੋਂ ਕੱਢਣ ਦਾ ਫਰਮਾਨ ਜਾਰੀ ਕੀਤਾ ਗਿਆ ਹੈ, ਜਿਸ ਦੇ ਵਿਰੋਧ ਅਤੇ ਹੋਰ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਅੰਦਰ ਮੰਡਲ ਅਤੇ ਉਪ ਮੰਡਲ ਇੰਜਨੀਅਰ ਜੇ ਦਫਤਰ ਅੱਗੇ ਭਰਵੀਂਆਂ ਰੋਸ ਰੈਲੀਆਂ ਕਰਕੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ ਅਤੇ 18 ਮਾਰਚ ਨੂੰ ਸਾਰੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਜਲ ਸਪਲਾਈ ਵਿਭਾਗ ਦੇ ਮੁਖੀ ਦੇ ਦਫ਼ਤਰ ਮੋਹਾਲੀ ਦਾ ਘਿਰਾਓ ਕਰਨਗੇ | ਜੇਕਰ ਫਿਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ, ਤਾਂ ਮੋਹਾਲੀ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ ਜਿਸ ਦੀ ਜਿੰਮੇਵਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਫੁੰਮਣ ਸਿੰਘ, ਬਲਰਾਜ ਸਿੰਘ, ਰਾਜਪਾਲ, ਜਸਵੀਰ ਸਿੰਘ ਖੋਖਰ, ਹਰਜੀਤ ਸਿੰਘ, ਸੁਰਿੰਦਰ ਕੁਮਾਰ, ਸਤਿੰਦਰ ਪਾਲ, ਦਰਸ਼ਨ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ, ਧਰਮਪਾਲ ਸਿੰਘ, ਦੀਪਕ ਕੁਮਾਰ, ਸਕੱਤਰ ਰਾਮ ਲੁਭਾਇਆ ਦਿਵੇਦੀ ਆਦਿ ਸਾਥੀ ਹਾਜ਼ਰ ਸਨ |