11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਡੇਅਰੀ ਉੱਦਮ ਸਿਖ਼ਲਾਈ ਕੋਰਸ ਸ਼ੁਰੂ 23 ਤੋਂ

ਅਜੀਤ ਡੈਸਕ 21-02-2026

ਰੂਪਨਗਰ, 20 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖ਼ਲਾਈ ਕੋਰਸ 23 ਫਰਵਰੀ 2026 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਚਤਾਮਲੀ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਹਰਵੰਤ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ 18 ਤੋਂ 55 ਸਾਲ ਉਮਰ ਦੇ, ਘੱਟੋ-ਘੱਟ ਦਸਵੀਂ ਪਾਸ ਅਤੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖਣ ਵਾਲੇ ਚਾਹਵਾਨ ਡੇਅਰੀ ਫਾਰਮਰ ਇਸ ਕੋਰਸ ਲਈ ਅਰਜ਼ੀ ਦੇ ਸਕਦੇ ਹਨ | ਕੋਰਸ ਦੌਰਾਨ ਪਸ਼ੂ ਸੰਭਾਲ, ਬਿਮਾਰੀਆਂ ਦੀ ਰੋਕਥਾਮ, ਮਨਸੂਹੀ ਗਰਭਦਾਨ, ਦੁੱਧ ਤੋਂ ਉਤਪਾਦ ਤਿਆਰੀ, ਮਾਡਲ ਕੈਟਲ ਸ਼ੈਡ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਮਸ਼ੀਨੀਕਰਨ ਨਾਲ ਸੰਬੰਧਿਤ ਤਕਨੀਕਾਂ ਤੇ ਸਬਸਿਡੀਆਂ ਬਾਰੇ ਪ੍ਰਯੋਗਾਤਮਕ ਸਿਖਲਾਈ ਦਿੱਤੀ ਜਾਵੇਗੀ | ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਕਮਰਾ ਨੰਬਰ 235, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਰੂਪਨਗਰ ਤੋਂ ਅਰਜ਼ੀ ਫਾਰਮ ਪ੍ਰਾਪਤ ਕਰ ਸਕਦੇ ਹਨ | ਫੀਸ ਜਨਰਲ ਵਰਗ ਲਈ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਨਿਰਧਾਰਿਤ ਹੈ | ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99157-06592 'ਤੇ ਸੰਪਰਕ ਕੀਤਾ ਜਾ ਸਕਦਾ ਹੈ |
ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਸਮਾਗਮ 22 ਨੂੰ
ਨੰਗਲ, 20 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਉੱਘੇ ਚੌਗਿਰਦਾ ਪ੍ਰੇਮੀ ਕਰਨ ਚੌਧਰੀ ਨੇ ਦੱਸਿਆ ਕਿ ਮਿਤੀ 22 ਫਰਵਰੀ ਸਵੇਰੇ 10:30 ਵਜੇ ਸਿੰਚਾਈ ਸਦਨ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਕੂਨ ਸਨਮਾਨ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਪ੍ਰਸਿੱਧ ਫ਼ਿਲਮ ਕਲਾਕਾਰ ਮਲਕੀਤ ਰੌਣੀ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ | ਪੰਜਾਬੀ ਭਾਸ਼ਾ ਪ੍ਰਚਾਰਕ ਅਤੇ ਪੱਤਰਕਾਰ ਦੀਪਕ ਸ਼ਰਮਾ ਚਨਾਰਥਲ ਇਸ ਮੌਕੇ ਪੰਜਾਬੀ ਭਾਸ਼ਾ ਬਾਰੇ ਵਿਸ਼ੇਸ਼ ਭਾਸ਼ਣ ਦੇਣਗੇ |

ਪਿਛਲੀ ਖ਼ਬਰ ਟੀ. ਈ. ਟੀ. ਮਾਮਲੇ 'ਚ ਅਧਿਆਪਕਾਂ ਦੇ ਹੱਕ 'ਚ ਰਾਣਾ ਕੇ. ਪੀ. ਸਿੰਘ ਡਟੇ <br/> ਅਗਲੀ ਖ਼ਬਰ ਟੀ. ਈ. ਟੀ. ਦੀ ਸ਼ਰਤ ਖ਼ਿਲਾਫ਼ ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ ਰੈਲੀ 22 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।