10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਵਿਧਾਇਕ ਚੱਢਾ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ <br/>

ਅਜੀਤ ਡੈਸਕ 21-02-2026
ਕਾਹਨਪੁਰ ਖੂਹੀ, 20 (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਦੀ ਲੋਕ-ਭਲਾਈ ਆਧਾਰਿਤ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਹਲਕਾ ਰੂਪਨਗਰ ਦੇ ਪਿੰਡ ਰੈਂਸੜਾ ਤੋਂ 80 ਤੋਂ ਵੱਧ ਸ਼ਰਧਾਲੂਆਂ ਦਾ ਜਥਾ ਅੰਮਿ੍ਤਸਰ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋਇਆ | ਇਸ ਮੌਕੇ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ | ਰਵਾਨਗੀ ਦੌਰਾਨ ਪਿੰਡ ਵਿਚ ਧਾਰਮਿਕ ਉਤਸ਼ਾਹ ਤੇ ਖ਼ੁਸ਼ੀ ਦਾ ਮਾਹੌਲ ਬਣਿਆ ਰਿਹਾ | ਸ਼ਰਧਾਲੂਆਂ ਨੇ ਕਿਹਾ ਕਿ ਇਸ ਯੋਜਨਾ ਨਾਲ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ, ਕਿਉਂਕਿ ਹੁਣ ਉਹ ਬਿਨਾਂ ਵਿੱਤੀ ਬੋਝ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ | ਉਨ੍ਹਾਂ ਨੇ ਇਸ ਲੋਕ-ਹਿਤੈਸ਼ੀ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਭਾਵਨਾਵਾਂ ਦਾ ਆਦਰ ਕਰਨ ਅਤੇ ਸਮਾਜਿਕ ਇਕੱਤਰ ਨੂੰ ਮਜ਼ਬੂਤ ਕਰਨ ਵੱਲ ਇੱਕ ਸਰਾਹਣਯੋਗ ਕਦਮ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਯੋਜਨਾਵਾਂ ਨੂੰ ਪਿੰਡ ਪੱਧਰ ਤੱਕ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਵਿਅਕਤੀ ਇਸ ਦਾ ਲਾਭ ਲੈ ਸਕੇ | ਉਨ੍ਹਾਂ ਹੋਰ ਕਿਹਾ ਕਿ ਯਾਤਰੀਆਂ ਲਈ ਮੁਫ਼ਤ ਆਵਾਜਾਈ ਦੇ ਨਾਲ-ਨਾਲ ਰਹਿਣ-ਸਹਿਣ, ਭੋਜਨ ਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਵੀ ਸਰਕਾਰ ਵਲੋਂ ਕੀਤਾ ਗਿਆ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਪਿੰਡਾਂ ਦੇ ਸ਼ਰਧਾਲੂ ਵੀ ਇਸ ਯੋਜਨਾ ਰਾਹੀਂ ਧਾਰਮਿਕ ਯਾਤਰਾਵਾਂ ਕਰਕੇ ਆਤਮਿਕ ਲਾਭ ਪ੍ਰਾਪਤ ਕਰਨਗੇ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸ ਰਾਜ ਸੈਣੀ, ਜਰਨੈਲ ਸਿੰਘ, ਹੁਸਨ ਲਾਲ ਚੌਹਾਨ, ਗੁਰਮੀਤ ਸਰਪੰਚ ਰੈਂਸੜਾ, ਕੇਸ਼ਵ ਗੋਚਰ, ਬਹਾਦੁਰ ਸਿੰਘ ਸ਼ੌਂਕੀ ਖੂਹੀ, ਸੋਨੂ ਖੂਹੀ, ਰਵੀ ਬੂਥਗੜ੍ਹ, ਮਨਜੀਤ ਬੂਥਗੜ੍ਹ, ਜਸਬੀਰ ਨਲਹੋਟੀ, ਅਮਰੀਕ ਸਿੰਘ ਹੇਠਲੀ ਨਲਹੋਟੀ, ਸਰਪੰਚ ਪਰਮਜੀਤ ਗੋਚਰ, ਕਮਲ ਸਿੰਘ, ਨੰਦੂ ਗੋਚਰ, ਜਸਵਿੰਦਰ ਸਿੰਘ ਸਰਪੰਚ, ਧਰਮਿੰਦਰ ਗੋਚਰ ਸਮੇਤ ਕਈ ਹੋਰ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਸਕੂਲ ਧਮਾਣਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/> ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਸਭਾ ਨੇ ਦੂਜ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।