10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਿੰਡ ਭਾਓਵਾਲ ਦੀ ਇੰਟਰਨੈਸ਼ਨਲ ਦਿਵਿਆਂਗ ਖਿਡਾਰਨ ਦਰਸ਼ਨਾਂ ਦੇਵੀ ਨੇ ਦੋ ਤਗਮੇ ਜਿੱਤੇ <br/>

ਅਜੀਤ ਡੈਸਕ 21-02-2026
ਨੂਰਪੁਰ ਬੇਦੀ, 20 ਫਰਵਰੀ (ਵਿੰਦਰਪਾਲ ਝਾਂਡੀਆਂ)-5ਵੀਂ ਪੰਜਾਬ ਸਟੇਟ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025-26 ਜੋ ਕਿ ਸਪੋਰਟਸ ਸਕੂਲ ਘੁੱਦਾ ਜ਼ਿਲ੍ਹਾ ਬਠਿੰਡੇ ਵਿਖੇ ਹੋਈ ਹੈ | ਉਕਤ ਸੂਬਾ ਪੱਧਰੀ ਖੇਡਾਂ 'ਚ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਭਾਓਵਾਲ ਦੀ ਇੰਟਰਨੈਸ਼ਨਲ ਦਿਵਿਆਂਗ ਖਿਡਾਰਨ ਦਰਸ਼ਨਾਂ ਦੇਵੀਂ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ 'ਚ ਧੂੰਆਂਧਾਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨ ਅਤੇ 1 ਚਾਂਦੀ ਦੇ ਤਗਮੇ ਜਿੱਤ ਕੇ ਇਤਿਹਾਸ ਸਿਰਜਿਆ ਹੈ, ਜਿਸ ਤਹਿਤ ਸ਼ਾਟਪੁੱਟ ਮੁਕਾਬਲਿਆਂ 'ਚ ਵਧੀਆਂ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ, ਜਦਕਿ ਡਿਸਕਸ ਥਰੋਅ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤ ਕੇ ਜ਼ਿਲ੍ਹਾ ਰੂਪਨਗਰ ਸਮੇਤ ਨੂਰਪੁਰ ਬੇਦੀ ਇਲਾਕੇ ਦਾ ਨਾਂਅ ਸੂਬਾ ਪੱਧਰ ਤੇ ਰੌਸ਼ਨ ਕੀਤਾ ਹੈ ਅਤੇ ਮਾਣ ਵਧਾਇਆ ਹੈ | ਇਸ ਮੌਕੇ ਖਿਡਾਰਨ ਦਰਸ਼ਨਾਂ ਦੇਵੀ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਉੜੀਸਾ ਵਿਖੇ ਹੋ ਰਹੀਆਂ ਨੈਸ਼ਨਲ ਖੇਡਾਂ ਲਈ ਵੀ ਉਸਦੀ ਚੋਣ ਹੋ ਗਈ ਹੈ | ਉਕਤ ਖੇਡਾਂ 'ਚ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਜਸਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ, 'ਚ ਭਾਗ ਲਿਆ ਸੀ | ਉਨ੍ਹਾਂ ਨੇ ਪੈਰਾਂ ਸਪੋਰਟਸ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੈਰਾਂ ਸਪੋਰਟਸ ਨੇ ਹਮੇਸ਼ਾ ਹੀ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਹੈ | ਇਸ ਮਾਣਮੱਤੀ ਪ੍ਰਾਪਤੀ ਤੇ ਉਨ੍ਹਾਂ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਧਾਈ ਦਿੱਤੀ ਹੈ | ਇਸ ਦੌਰਾਨ ਉਨ੍ਹਾਂ ਨੂੰ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਸਮੇਤ ਖੇਡ ਪ੍ਰੇਮੀਆਂ ਵਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀ ਹਨ |

ਪਿਛਲੀ ਖ਼ਬਰ ਨੈਸ਼ਨਲ ਹਾਈਵੇਅ ਬਣਨ ਸਮੇਂ ਆਉਣ ਵਾਲੀਆਂ ਸਮੱਸਿਆਵਾਂ ਸੰਬੰਧੀ ਸਰਬ-ਸਾਂਝੀ ਮੀਟਿੰਗ ਹੋਈ <br/> ਅਗਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਨੇ ਕਿ੍ਕਟ ਸੀਰੀਜ਼ ਜਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।