02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਦੇ ਹੱਕ 'ਚ ਗੂੰਜੀ ਆਵਾਜ਼ <br/>

ਅਜੀਤ ਡੈਸਕ 22-02-2026
ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)- ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਵਿਸ਼ੇਸ਼ ਸਮਾਗਮ ਅਤੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਦਿਆਂ ਮੰਗ ਕੀਤੀ ਕਿ ਸਾਇੰਸ ਅਤੇ ਗਣਿਤ ਸਮੇਤ ਸਾਰੇ ਵਿਸ਼ਿਆਂ ਦਾ ਪਾਠਕ੍ਰਮ ਪੰਜਾਬੀ ਵਿੱਚ ਪੜਾਇਆ ਜਾਵੇ, ਤਾਂ ਜੋ ਉਹ ਆਪਣੀ ਮਾਂ-ਬੋਲੀ ਵਿਚ ਆਸਾਨੀ ਨਾਲ ਪੜ੍ਹ ਕੇ ਵਧੀਆ ਅੰਕ ਹਾਸਲ ਕਰ ਸਕਣ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਭਾਰਤ ਸਰਕਾਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਪੰਜਾਬੀ ਭਾਸ਼ਾ 'ਚ ਕਰਵਾਈਆਂ ਜਾਣ | ਇਸ ਮੌਕੇ ਕੁਲਵੰਤ ਸਿੰਘ, ਕਲਰਕ, ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਨੇ ਕਿਹਾ ਕਿ ਜਿਹੜੀ ਕੌਮ ਆਪਣੀ ਮਾਤ ਭਾਸ਼ਾ ਨੂੰ ਭੁੱਲ ਜਾਂਦੀ ਹੈ, ਉਹ ਕਦੇ ਵੀ ਤਰੱਕੀ ਨਹੀਂ ਕਰ ਸਕਦੀ | ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਅਸੀਂ ਅੰਗਰੇਜ਼ੀ ਨੂੰ ਮਾਣ ਸਮਝ ਕੇ ਆਪਣੀ ਮਾਂ-ਬੋਲੀ ਤੋਂ ਦੂਰ ਹੋ ਰਹੇ ਹਾਂ | ਕੁਲਵੰਤ ਸਿੰਘ ਵਲੋਂ ਵਿਭਾਗ ਦੀਆਂ ਲਗਭਗ ਸੌ ਸਿਰਲੇਖਾਂ ਵਾਲੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ਵਿਚ ਪੰਜਾਬੀ ਸਾਹਿਤ, ਇਤਿਹਾਸ, ਕਵਿਤਾ, ਨਾਵਲ, ਜੀਵਨੀਆਂ ਤੇ ਬੱਚਿਆਂ ਲਈ ਰੁਚਿਕਰ ਕਿਤਾਬਾਂ ਦਾ ਵਿਸ਼ਾਲ ਸੰਗ੍ਰਹਿ ਦਰਸਾਇਆ ਗਿਆ | ਵਿਦਿਆਰਥੀਆਂ ਨੇ ਕਿਤਾਬਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਪੜ੍ਹਨ ਦੀ ਮਹੱਤਤਾ ਨੂੰ ਸਮਝਿਆ | ਸਮਾਗਮ ਦੌਰਾਨ ਮਾਤ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਸਭ ਨੂੰ ਪ੍ਰੇਰਿਤ ਕੀਤਾ ਗਿਆ ਤੇ ਦੱਸਿਆ ਗਿਆ ਕਿ ਮਾਤ ਭਾਸ਼ਾ ਸਾਡੀ ਪਹਿਚਾਣ, ਸੱਭਿਆਚਾਰ ਅਤੇ ਵਿਰਾਸਤ ਦੀ ਨਿਸ਼ਾਨੀ ਹੈ | ਸਾਨੂੰ ਆਪਣੀ ਮਾਂ-ਬੋਲੀ ਨੂੰ ਰੋਜ਼ਾਨਾ ਜੀਵਨ ਵਿਚ ਵਰਤਣਾ ਅਤੇ ਉਸਦੀ ਤਰੱਕੀ ਲਈ ਯੋਗਦਾਨ ਦੇਣਾ ਚਾਹੀਦਾ ਹੈ | ਅੰਤ ਵਿਚ ਵਿਦਿਆਰਥੀਆਂ ਨੇ ਅਹਿਦ ਕੀਤਾ ਕਿ ਉਹ ਆਪਣੇ ਸਮਾਜ ਵਿਚ ਪੰਜਾਬੀ ਨੂੰ ਮਾਣ ਦੇਣਗੇ ਅਤੇ ਮਾਤ ਭਾਸ਼ਾ ਨਾਲ ਆਪਣਾ ਨਾਤਾ ਹਮੇਸ਼ਾਂ ਮਜ਼ਬੂਤ ਰੱਖਣਗੇ |

ਪਿਛਲੀ ਖ਼ਬਰ ਕੌਮੀ ਜੋੜ ਮੇਲਾ ਹੋਲਾ ਮਹੱਲਾ ਤੋਂ ਪਹਿਲਾ ਸਫ਼ਾਈ ਮੁਹਿੰਮ ਜਾਰੀ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਆਸ਼ਾ ਵਰਕਰਾਂ ਦੀ ਮਹੀਨਾਵਾਰ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।