25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪਿੰਡ ਨਲਹੋਟੀ ਉੱਪਰਲੀ ਤੋਂ ਦਰਬਾਰ ਸਾਹਿਬ ਲਈ ਯਾਤਰੀ ਰਵਾਨਾ

ਅਜੀਤ ਡੈਸਕ 24-02-2026
ਕਾਹਨਪੁਰ ਖੂਹੀ, 23 ਫਰਵਰੀ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਧਾਰਮਿਕ ਯਾਤਰਾ ਸਕੀਮ ਅਧੀਨ ਪਿੰਡ ਨਲਹੋਟੀ ਉੱਪਰਲੀ ਤੋਂ ਸ਼ਰਧਾਲੂਆਂ ਦੀ ਬੱਸ ਪਵਿੱਤਰ ਧਾਮ ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਤਸਰ ਲਈ ਰਵਾਨਾ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਦੀ ਟੀਮ ਤੇ ਪਿੰਡ ਦੇ ਮੁੱਖ ਪਤਵੰਤਿਆਂ ਵਲੋਂ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਭੇਟ ਕਰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਬੱਸ ਦੀ ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਸਮੂਹ ਯਾਤਰੀਆਂ ਦੀ ਚੜ੍ਹਦੀ ਕਲਾ ਤੇ ਸੁਖਮਈ ਯਾਤਰਾ ਲਈ ਅਕਾਲ ਪੁਰਖ ਅੱਗੇ ਅਰਦਾਸ ਬੇਨਤੀ ਕੀਤੀ ਗਈ | ਇਸ ਦੌਰਾਨ ਪਿੰਡ ਵਾਸੀਆਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਲੋਕ ਬੱਸ ਨੂੰ ਰਵਾਨਾ ਕਰਨ ਲਈ ਇਕੱਠੇ ਹੋਏ | ਇਸ ਮੌਕੇ ਪਿੰਡ ਦੇ ਬਜ਼ੁਰਗ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਧਾਰਮਿਕ ਯਾਤਰਾ ਯੋਜਨਾ ਪਿੰਡਾਂ ਦੇ ਆਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਮ ਜਨਤਾ ਦੀ ਭਲਾਈ ਲਈ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕਰਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਸਰਪੰਚ ਹਰਮੇਸ਼ ਕੁਮਾਰ, ਬਲਵਿੰਦਰ ਕੌਰ, ਰਣਜੀਤ ਸਿੰਘ, ਕਮਲ ਸਿੰਘ ਪਾਠੀ, ਬਾਬਾ ਚੰਨਣ ਸਿੰਘ, ਰੇਸ਼ਮ ਸਿੰਘ, ਰਿੰਕੂ ਸਿੰਘ, ਜਸਵੀਰ ਸਿੰਘ ਨਲਹੋਟੀ, ਡਾਕਟਰ ਰਾਮ ਨਲਹੋਟੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਰਹੇ |
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ ਸਿੰਬਲ ਮਾਜਰਾ ਵਾਲੀਬਾਲ ਤੇ ਕਬੱਡੀ ਕੱਪ ਦੇ ਅੰਤਿਮ ਦਿਨ ਕੀਤੀ ਸ਼ਿਰਕਤ ਅਗਲੀ ਖ਼ਬਰ ਸੈਣੀ ਭਵਨ ਦਾ ਸਮਾਜ ਭਲਾਈ ਤੇ ਖ਼ੂਨਦਾਨ ਕੈਂਪਾਂ ਲਈ ਰੋਟਰੀ ਤੇ ਬਲੱਡ ਬੈਂਕ ਸੁਸਾਇਟੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।