24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਖਾਲਸਾਈ ਜੋੜ ਮੇਲੇ ਹੋਲਾ-ਮਹੱਲਾ ਮੌਕੇ ਪੁਖਤਾ ਪ੍ਰਬੰਧਾਂ ਸੰਬੰਧੀ ਰੂਪਨਗਰ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਮੁਲਾਕਾਤ <br/>

ਅਜੀਤ ਡੈਸਕ 28-02-2026
ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ)-ਖਾਲਸਾ ਪੰਥ ਦੀ ਚੜ੍ਹਦੀਕਲਾ ਦੇ ਪ੍ਰਤੀਕ ਸਾਲਾਨਾ ਕੌਮੀ ਜੋੜ-ਮੇਲਾ ਹੋਲਾ-ਮਹੱਲਾ ਮੌਕੇ ਰਵਾਇਆਂ ਅਤੇ ਸੰਗਤੀ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਰੂਪਨਗਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਦਿਤਿਆ ਡੇਚਰਵਾਲ ਅਤੇ ਜਿਲ੍ਹਾ ਪੁਲਿਸ ਮੁਚੀ ਮਨਿੰਦਰ ਸਿੰਘ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਮੁਲਾਕਾਤ ਕਰਕੇ ਧਾਰਮਿਕ ਭਾਵਨਾਵਾਂ ਅਨੁਸਾਰ ਹੋਲੇ ਮਹੱਲੇ ਦੀਆਂ ਸਾਰੀਆਂ ਪ੍ਰਬੰਧਕੀ ਲੋੜਾਂ ਬਾਰੇ ਵਿਚਾਰਾਂ ਕੀਤੀਆ | ਉਨ੍ਹਾਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਤਿਉਹਾਰ ਦੀਆਂ ਤਿਆਰੀਆਂ, ਸੁਰੱਖਿਆ, ਆਵਾਜਾਈ ਪ੍ਰਬੰਧ, ਲੰਗਰ ਵਿਵਸਥਾ ਅਤੇ ਸੰਗਤਾਂ ਦੀ ਸੁਵਿਧਾ ਬਾਰੇ ਜਾਣਕਾਰੀ ਸਾਂਝੀ ਕੀਤੀ | ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਵੀ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹੋਲਾ-ਮਹੱਲਾ ਮੌਕੇ ਕਾਰ ਸੇਵਾ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਐਸ.ਪੀ. ਅਰਵਿੰਦ ਮੀਨਾ, ਐੱਸ.ਡੀ.ਐੱਮ. ਰੂਪਨਗਰ ਜਸਪ੍ਰੀਤ ਸਿੰਘ ਅਤੇ ਐੱਸ.ਡੀ.ਐੱਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਅਤੇ ਹਰਕੀਰਤ ਸਿੰਘ ਡੀ.ਐੱਸ.ਪੀ. ਨੰਗਲ ਵੀ ਮੌਜੂਦ ਸਨ | ਉਪਰੰਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਡਿਪਟੀ ਕਮਿਸ਼ਨਰ ਅਦਿਤਿਆ ਡੇਚਰਵਾਲ, ਐੱਸ.ਐੱਸ.ਪੀ. ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਵਾ ਸਿੰਘ, ਬਾਬਾ ਸੁਖਵਿੰਦਰ ਸਿੰਘ, ਪ੍ਰੋਫੈਸਰ ਸਰਦਾਰਾ ਸਿੰਘ ਵੇਰਕਾ, ਨਵਤੇਜ ਸਿੰਘ ਵੇਰਕਾ, ਸਿੱਖ ਚਿੰਤਕ ਤਲਵਿੰਦਰ ਸਿੰਘ ਬੁੱਟਰ, ਸਾਬਕਾ ਮੀਤ ਸਕੱਤਰ ਰਾਮ ਸਿੰਘ ਭਿੰਡਰ, ਸੁਖਵਿੰਦਰ ਸਿੰਘ ਪੱਪੂ ਅਤੇ ਬਾਬਾ ਹਰੀ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਿਮਾਚਲ ਟੋਲ ਐਂਟਰੀ ਮਹਿਤਪੁਰ ਲਾਗੇ ਇਲਾਕਾ ਬਚਾਓ ਸੰਘਰਸ਼ ਮੋਰਚਾ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਬਿਜਲੀ ਵਿਭਾਗ ਦੀਆਂ ਜਾਇਦਾਦਾਂ ਵੇਚਣ ਦੇ ਵਿਰੋਧ ਵਿਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।