ਰੂਪਨਗਰ, 27 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਪੀ.ਆਈ.ਐਸ ਕੋਚਿੰਗ ਸੈਂਟਰ ਲਈ ਵਿਚ ਵੱਖ-ਵੱਖ ਖੇਡਾਂ ਦੇ ਰੈਜੀਡੈਂਸਲ ਵਿੰਗਾਂ ਦੇ ਟਰਾਇਲ ਅੱਜ 28 ਫਰਵਰੀ ਅਤੇ 1 ਮਾਰਚ 2026 ਨੂੰ ਲਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਵੰਦਨਾ ਚੌਹਾਨ ਨੇ ਦੱਸਿਆ ਕਿ ਰੂਪਨਗਰ ਦੇ ਨਹਿਰੂ ਸਟੇਡੀਅਮ ਵਿਖੇ ਰੋਇੰਗ ਖੇਡ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਸ੍ਰੀ ਦਸਮੇਸ਼ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਵਿਖੇ ਫੁੱਟਬਾਲ ਤੇ ਐਥਲੈਟਿਕਸ ਖੇਡ ਦੇ ਵੱਖ-ਵੱਖ ਉਮਰ ਵਰਗ ਵਿਚ ਲੜਕੇ-ਲੜਕੀਆਂ ਚੋਣ ਟਰਾਇਲ ਕਰਵਾਏ ਜਾਣੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣ ਟਰਾਇਲਾਂ ਵਿਚ ਚੁਣੇ ਗਏ ਖਿਡਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਮੁਫ਼ਤ ਰਿਹਾਇਸ਼, ਖਾਣਾ, ਟਰਾਂਸਪੋਰਟ ਅਤੇ ਉੱਚ ਪੱਧਰੀ ਟਰੇਨਿੰਗ ਲਈ ਕੋਚ ਅਤੇ ਇਨਫਾਰਸਟੱਕਚਰ ਦਿੱਤਾ ਜਾਵੇਗਾ | ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਦੋ ਪਾਸਪੋਰਟ ਫ਼ੋਟੋਆਂ, ਦੋ ਸਾਲ ਦੀ ਖੇਡ ਪ੍ਰਾਪਤੀਆਂ, ਆਧਾਰ ਕਾਰਡ ਦੀ ਫ਼ੋਟੋ ਕਾਪੀ, ਆਦਿ ਨਾਲ ਲੈ ਕੇ ਆਉਣਗੇ | ਉਨ੍ਹਾਂ ਦੱਸਿਆ ਕਿ ਟਰਾਇਲਾਂ ਦਾ ਰਿਪੋਟਿੰਗ ਸਮਾਂ ਸਵੇਰੇ 8.00 ਵਜੇ ਦਾ ਰਹੇਗਾ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਫੁੱਟਬਾਲ ਕੋਚ ਅਮਰਜੀਤ ਸਿੰਘ ਨਾਲ ਮੋਬਾਈਲ ਨੰਬਰ 9041897725 'ਤੇ ਸੰਪਰਕ ਕੀਤਾ ਜਾ ਸਕਦਾ